ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ 4 ਹੋਰ ਉਮੀਦਵਾਰ ਐਲਾਨੇ ਗਏ ਹਨ।
ਸੁਖਬੀਰ ਬਾਦਲ ਨੇ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਅਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਹੁਣ ਤੱਕ ਆਪਣੇ 74 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।