ਲਖਨਊ— ਕਾਂਗਰਸ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਆਉਣ ਵਾਲੀਆਂ ਚੋਣਾਂ ਤੋਂ ਬਾੱਦ ਪਾਰਟੀ ਦੀ ਸਰਕਾਰ ਬਣਨ ’ਤੇ ਸੂਬੇ ਦੇ ਵਿਦਿਆਰਥਣਾਂ ਨੂੰ ਸਮਾਰਟਫੋਨ ਅਤੇ ਇਲੈਕਟ੍ਰਿਕ ਸਕੂਟੀ ਦਿੱਤੀ ਜਾਵੇਗੀ। ਪਿ੍ਰਯੰਕਾ ਨੇ ਵੀਰਵਾਰ ਨੂੰ ਇਕ ਟਵੀਟ ਕਰ ਕੇ ਕਿਹਾ ਕਿ ਕੱਲ੍ਹ ਮੈਂ ਕੁਝ ਵਿਦਿਆਰਥੀਆਂ ਨੂੰ ਮਿਲੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪੜ੍ਹਨ ਅਤੇ ਸੁਰੱਖਿਆ ਲਈ ਸਮਾਰਟਫੋਨ ਦੀ ਲੋੜ ਹੈ। ਮੈਨੂੰ ਖੁਸ਼ੀ ਹੈ ਕਿ ਐਲਾਨ ਕਮੇਟੀ ਦੀ ਸਹਿਮਤੀ ਨਾਲ ਅੱਜ ਉੱਤਰ ਪ੍ਰਦੇਸ਼ ਕਾਂਗਰਸ ਨੇ ਫ਼ੈਸਲਾ ਲਿਆ ਹੈ ਕਿ ਸਰਕਾਰ ਬਣਨ ’ਤੇ ਇੰਟਰ ਪਾਸ ਕੁੜੀਆਂ ਨੂੰ ਸਮਾਰਟਫੋਨ ਅਤੇ ਗਰੈਜੂਏਟ ਕੁੜੀਆਂ ਨੂੰ ਇਲੈਕਟਿ੍ਰਕ ਸਕੂਟੀ ਦਿੱਤੀ ਜਾਵੇਗੀ।
ਪਿ੍ਰਯੰਕਾ ਨੇ ਆਪਣੇ ਟਵੀਟ ’ਚ ਕੁਝ ਵਿਦਿਆਰਥਣਾਂ ਦੀ ਇਕ ਪੱਤਰਕਾਰ ਨਾਲ ਕੀਤੀ ਗਈ ਗੱਲਬਾਤ ਦਾ ਵੀਡੀਓ ਵੀ ਟੈਗ ਕੀਤਾ, ਜਿਸ ’ਚ ਕੁੜੀਆਂ ਕਹਿ ਰਹੀਆਂ ਹਨ ਕਿ ਉਨ੍ਹਾਂ ਨੇ ਪਿ੍ਰਯੰਕਾ ਨਾਲ ਤਸਵੀਰ ਖਿਚਵਾਈ ਹੈ। ਇਕ ਵਿਦਿਆਰਥਣ ਨੇ ਕਿਹਾ ਕਿ ਪਿ੍ਰਯੰਕਾ ਜੀ ਨੇ ਕਿਹਾ ਕਿ ਤੁਸੀਂ ਲੋਕ ਚੰਗੀ ਤਰ੍ਹਾਂ ਪੜ੍ਹ-ਲਿਖ ਕੇ ਕੁਝ ਬਣੋ। ਪਿ੍ਰਯੰਕਾ ਨੇ ਕਿਹਾ ਕਿ ਮੈਂ ਚਾਹੁੰਦੀ ਹਾਂ ਕਿ ਉਨ੍ਹਾਂ ਨੇ ਨਾਅਰਾ ਦਿੱਤਾ ਹੈ ਕਿ ਮੈਂ ਕੁੜੀ ਹਾਂ, ਲੜ ਸਕਦੀ ਹਾਂ। ਦੱਸਣਯੋਗ ਹੈ ਕਿ ਪਿ੍ਰਯੰਕਾ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ੲ2022 ਦੀਆਂ ਵਿਧਾਨ ਸਭਾ ਚੋਣਾਂ ’ਚ ਉੱਤਰ ਪ੍ਰਦੇਸ਼ ਵਿਚ 40 ਫ਼ੀਸਦੀ ਸੀਟਾਂ ’ਤੇ ਮਹਿਲਾ ਉਮੀਦਵਾਰ ਉਤਾਰੇਗੀ।