ਟਾਈਟਲਰ ਦੀ ਨਿਯੁਕਤੀ ’ਤੇ ਸੁਨੀਲ ਜਾਖੜ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਵੇ ਪੰਜਾਬ ਸਰਕਾਰ: ਦਲਜੀਤ ਚੀਮਾ

ਚੰਡੀਗੜ੍ਹ— 1984 ਕਤਲੇਆਮ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਕਾਂਗਰਸ ਕਮੇਟੀ ਦਾ ਸਥਾਈ ਮੈਂਬਰ ਬਣਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸ਼ਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਨੀਲ ਜਾਖੜ ਵੱਲੋਂ ਚੁੱਕੇ ਗਏ ਸਵਾਲਾਂ ’ਤੇ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ। ਦਲਜੀਤ ਚੀਮਾ ਨੇ ਕਿਹਾ ਕਿ ਜਗਦੀਸ਼ ਟਾਈਟਲਰ ਦੇ ਮੁੱਦੇ ’ਤੇ ਸੁਨੀਲ ਜਾਖੜ ਵੱਲੋਂ ਚੁੱਕੇ ਗਏ ਸਵਾਲ ਕਾਫ਼ੀ ਗੰਭੀਰ ਹਨ।
ਉਨ੍ਹਾਂ ਕਿਹਾ ਕਿ ਸੁਨੀਲ ਜਾਖ਼ੜ ਨੇ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਅੰਬਿਕਾ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨਾਲ ਉਥੇ ਮੀਟਿੰਗਾਂ ਕਰ ਰਹੇ ਹਨ ਅਤੇ ਉਸ ਤੋਂ ਬਾਅਦ ਹੀ ਟਾਈਟਲਰ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਚੰਨੀ ਸਾਬ੍ਹ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਨਿਯੁਕਤੀ ’ਚ ਉਨ੍ਹਾਂ ਦੀ ਕੀ ਭੂਮਿਕਾ ਹੈ। ਅੱਗੇ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਬੇਸ਼ੱਕ ਜਾਖੜ ਪਰਿਵਾਰ ਦਾ 1984 ਵਿਚ ਹੋਏ ਸ੍ਰੀ ਦਰਬਾਰ ਸਾਹਿਬ ਦੇ ਹਮਲੇ ’ਚ ਚੰਗੀ ਭੂਮਿਕਾ ਨਹੀਂ ਰਹੀ ਹੈ ਪਰ ਫਿਰ ਵੀ ਜਾਖੜ ਵੱਲੋਂ ਚੁੱਕੇ ਗਏ ਸਵਾਲਾਂ ਦਾ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਦੱਸਣਾ ਚਾਹੀਦਾ ਹੈ ਕਿ 1984 ਦੇ ਕਤਲੇਆਮ ਦੇ ਦੋਸ਼ੀ ਦੀ ਫਿਰ ਕਾਂਗਰਸ ’ਚ ਅਹਿਮ ਅਹੁਦੇ ’ਤੇ ਨਿਯੁਕਤੀ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਕਿਉਂ ਛਿੜਕਿਆ ਗਿਆ ਹੈ ਅਤੇ ਇਹ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਚਰਨਜੀਤ ਸਿੰਘ ਚੰਨੀ ਅਤੇ ਅੰਬਿਕਾ ਸੋਨੀ ਨੇ ਇਸ ਦੀ ਹਾਮੀ ਕਿਉਂ ਭਰੀ ਅਤੇ ਕਿਉਂ ਸਹਿਯੋਗ ਦਿੱਤਾ।
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਕਾਂਗਰਸ ’ਚ 1984 ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਬੇਹੱਦ ਸੰਵੇਦਨਸ਼ੀਲ ਮੁੱਦਾ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਅਜਿਹੇ ਸੰਵੇਦਨਸ਼ੀਲ ਮੁੱਦੇ ’ਤੇ ਕੋਈ ਵੀ ਫ਼ੈਸਲਾ ਰਾਏਸ਼ੁਮਾਰੀ ਤੋਂ ਬਾਅਦ ਹੀ ਲਿਆ ਗਿਆ ਹੋਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਨੇਤਾ ਅੰਬਿਕਾ ਸੋਨੀ ਰਾਹੁਲ ਗਾਂਧੀ ਦੇ ਨਾਲ ਲਗਾਤਾਰ ਬੈਠਕਾਂ ਕਰ ਰਹੇ ਹਨ ਤਾਂ ਜਗਦੀਸ਼ ਟਾਈਟਲਰ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਫ਼ੈਸਲਾ ਕਰਨ ਤੋਂ ਪਹਿਲਾਂ ਪੱਕੇ ਤੌਰ ’ਤੇ ਦੋਵਾਂ ਨੂੰ ਭਰੋਸੇ ’ਚ ਲਿਆ ਗਿਆ ਹੋਵੇਗਾ, ਅਜਿਹਾ ਉਨ੍ਹਾਂ ਦਾ ਮੰਨਣਾ ਹੈ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਚੰਨੀ ਅਤੇ ਅੰਬਿਕਾ ਸੋਨੀ ਲਗਾਤਾਰ ਦੂਜੇ ਦਿਨ ਰਾਹੁਲ ਗਾਂਧੀ ਦੇ ਨਾਲ ਬੈਠਕ ਕਰ ਰਹੇ ਹਨ ਤਾਂ ਜਗਦੀਸ਼ ਟਾਈਟਲਰ ਦੀ ਨਿਯੁਕਤੀ ’ਤੇ ਸੋਨੀ ਅਤੇ ਚੰਨੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਦੋਵਾਂ ਤੋਂ ਹਾਈਕਮਾਨ ਨੇ ਕੀ ਸਲਾਹ ਲਈ ਸੀ, ਜਦੋਂ ਟਾਈਟਲਰ ਨੂੰ ਨਿਯੁਕਤ ਕੀਤਾ ਜਾ ਰਿਹਾ ਸੀ। ਪੰਜਾਬ ਦੇ ਅਹਿਮ ਫੈਸਲਿਆਂ ’ਚ ਇਨ੍ਹੀਂ ਦਿਨੀਂ ਅੰਬਿਕਾ ਸੋਨੀ ਦਾ ਲਗਾਤਾਰ ਦਖ਼ਲ ਬਰਕਰਾਰ ਹੈ। ਪੰਜਾਬ ਦੇ ਕਈ ਕਾਂਗਰਸੀ ਨੇਤਾ ਤਾਂ ਉਨ੍ਹਾਂ ਨੂੰ ਅਣਐਲਾਨਿਆ ਪੰਜਾਬ ਇੰਚਾਰਜ ਮੰਨਣ ਲੱਗੇ ਹਨ, ਕਿਉਂਕਿ ਕੈਪਟਨ ਤੋਂ