ਦੇਹਰਾਦੂਨ— ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ ਐਤਵਾਰ ਯਾਨੀ ਕਿ ਅੱਜ ਇਕ ਵੱਡਾ ਹਾਦਸਾ ਵਾਪਰ ਗਿਆ। ਦੇਹਰਾਦੂਨ ਦੇ ਵਿਕਾਸਨਗਰ ’ਚ ਚਕਰਾਤਾ ਕੋਲ ਬੱਸ ਖੱਡ ’ਚ ਡਿੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖਮੀ ਹੋ ਗਈ, ਜਿਨ੍ਹਾਂ ਦੀ ਹਾਲਤ ਗੰਭੀਰ ਹੈ। ਜ਼ਖਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਬੱਸ ’ਚ ਸਵਾਰ ਸਾਰੇ ਯਾਤਰੀ ਇਕ ਹੀ ਪਿੰਡ ਦੇ ਦੱਸੇ ਜਾ ਰਹੇ ਹਨ। ਚਕਰਾਤਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹਾਦਸੇ ਮਗਰੋਂ ਪੁਲਸ ਅਤੇ ਐੱਸ. ਡੀ. ਆਰ. ਐੱਫ. ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ। ਰਾਹਤ ਅਤੇ ਬਚਾਅ ਕੰਮ ਸ਼ੁਰੂ ਹੋ ਗਿਆ ਹੈ।
ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ ਹਾਦਸੇ ਦੇ ਪਿੱਛੇ ਦੀ ਵਜ੍ਹਾ ਓਵਰਲੋਡਿੰਗ ਹੋ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਛੋਟੀ ਸੀ, ਜਿਸ ’ਚ 25 ਲੋਕ ਸਵਾਰ ਸਨ। ਵੱਡੀ ਗਿਣਤੀ ਵਿਚ ਲੋਕ ਇਸ ਬੱਸ ’ਚ ਸਵਾਰ ਹੋ ਗਏ ਸਨ। ਬੱਸ ਦੇ ਖੱਡ ’ਚ ਡਿੱਗਦੇ ਹੀ ਚੀਕ-ਪੁਰਾਕ ਮਚ ਗਈ। ਪਿੰਡ ਵਾਸੀਆਂ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਕੱਢਣ ਦੀ ਕੋਸ਼ਿਸ਼ ’ਚ ਜੁੱਟ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਰਾਹਤ ਟੀਮ ਮੌਕੇ ’ਤੇ ਰਵਾਨਾ ਹੋ ਗਈ।