ਖਰੜ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੱਥੇ ਚੋਣ ਰੈਲੀ ਕੱਢੀ ਜਾ ਰਹੀ ਹੈ। ਇਸ ਚੋਣ ਰੈਲੀ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਨੇ ਇਸ ਮੌਕੇ ਚੰਨੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਚੰਨੀ ਸਰਕਾਰ ਡਰਾਮਾ ਕਰ ਰਹੀ ਹੈ ਅਤੇ ਪੰਜਾਬ ਦੇ ਲੋਕ ਡਰਾਮਾ ਨਹੀਂ ਚਾਹੁੰਦੇ। ਉਨ੍ਹਾਂ ਨੇ ਚੰਨੀ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਇਜਲਾਸ ਨੂੰ ਵੀ ਡਰਾਮੇਬਾਜ਼ੀ ਦੱਸਿਆ ਹੈ।
ਸੁਖਬੀਰ ਬਾਦਲ ਨੇ ਜਗਦੀਸ਼ ਟਾਈਟਲਰ ਨੂੰ ਲੈ ਕੇ ਵੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਚੰਨੀ ਨੂੰ ਨਿਸ਼ਾਨੇ ‘ਤੇ ਲਿਆ ਹੈ ਅਤੇ ਉਨ੍ਹਾਂ ਦੀ ਚੁੱਪੀ ‘ਤੇ ਸਵਾਲ ਚੁੱਕੇ ਹਨ।