ਜਲੰਧਰ/ਚੰਡੀਗੜ੍ਹ : ਪੰਜਾਬ ’ਚ ਵੱਧ ਰਹੇ ਡੇਂਗੂ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਨੀ ਸਰਕਾਰ ’ਤੇ ਸਵਾਲ ਚੁੱਕੇ ਗਏ ਹਨ। ਉਨ੍ਹਾਂ ਨੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ’ਚੇ ਡੇਂਗੂ ਦੇ ਕੇਸਾਂ ’ਤੇ ਚਿੰਤਾਜਨਕ ਵਾਧਾ ਹੋ ਰਿਹਾ ਹੈ ਤੇ ਚੰਨੀ ਸਰਕਾਰ ਨੂੰ ਤੁਰੰਤ ਜ਼ਰੂਰੀ ਕਦਮ ਚੁੱਕੇ ਚਾਹੀਦੇ ਹਨ। ਜੇ ਸਥਿਤੀ ਨਾ ਸੰਭਾਲੀ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ। ਕਿਉਂਕਿ ਤਿਉਹਾਰਾਂ ਦੇ ਮੌਸਮ ਦੇ ਨਾਲ ਮਾਮਲੇ ਹੋਰ ਵਿਗੜ ਸਕਦੇ ਹਨ।