ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਪ੍ਰਸ਼ਾਸਨਿਕ ਅਫ਼ਸਰਾਂ ਦੀ ਇਕ ਅਹਿਮ ਬੈਠਕ ਐਤਵਾਰ ਨੂੰ ਸੱਦੀ ਹਈ। ਇਹ ਬੈਠਕ ਐਤਵਾਰ ਸ਼ਾਮ ਦੇ 7 ਵਜੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਹੋਵੇਗੀ।
ਮੁੱਖ ਮੰਤਰੀ ਚੰਨੀ ਵੱਲੋਂ ਇਸ ਬੈਠਕ ‘ਚ ਸਾਰੇ ਜ਼ਿਲ੍ਹਿਆਂ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਵੱਲੋਂ ਇਹ ਬੈਠਕ ਵਿਕਾਸ ਕਾਰਜ ਅਤੇ ਕਾਨੂੰਨ ਵਿਵਸਥਾ ‘ਤੇ ਸਮੀਖਿਆ ਕਰਨ ਲਈ ਬੁਲਾਈ ਗਈ ਹੈ।