ਨਵੀਂ ਦਿੱਲੀ– ਕਾਂਗਰਸ ਨੇ ਐਤਵਾਰ ਨੂੰ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ। ਉਥੇ ਹੀ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅਜਿਹੇ ਸਮੇਂ ’ਚ ਜਦੋਂ ਲੋਕਤੰਤਰ ਦੇ ਸਾਰੇ ਸਤੰਭ ‘ਕਮਜ਼ੋਰ’ ਕੀਤੇ ਜਾ ਰਹੇ ਹਨ, ਪਟੇਲ ਦੇ ਯੋਗਦਾਨ ਨੂੰ ਯਾਦ ਰੱਖਣਾ ਮਹੱਤਵਪੂਰਨ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਢਰਾ ਨੇ ਵੀ ਪਟੇਲ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਸਾਨੂੰ ਕਿਸਨਾਂ ਦੇ ਦਮਨ ਦੇ ਖਿਲਾਫ ਅਤੇ ਕਿਸਾਨਾਂ ਦੇ ਹੱਕ ਲਈ ਨਿਆਂ ਦੀ ਲੜਾਈ ’ਚ ਪਹਾੜ ਦੀ ਤਰ੍ਹਾਂ ਡਟੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਰਾਹੁਲ ਨੇ ਟਵੀਟ ਕਰਦੇ ਹੋਏ ਲਿਖਿਆ, ‘ਅੱਜ ਜਦੋਂ ਸਾਡੇ ਲੋਕਤੰਤਰ ਦੇ ਸਾਰੇ ਸਤੰਭ ਕਮਜ਼ੋਰ ਕੀਤੇ ਜਾ ਰਹੇ ਹਨ, ਸਾਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਯੋਗਦਾਨ ਨੂੰ ਯਾਦ ਕਰਦਾ ਹੋਵੇਗਾ। ਇਨ੍ਹਾਂ ਸਤੰਭਾਂ ਦਾ ਨਿਰਮਾਣ ਕਰਨ ਵਾਲੇ ਕਾਂਗਰਸ ਨੇਤਾਵਾਂ ’ਚੋਂ ਇਕ ਮਹੱਤਵਪੂਰਨ ਆਵਾਜ਼ ਉਨ੍ਹਾਂ ਦੀ ਵੀ ਸੀ, ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ ਹੈ।’
ਪ੍ਰਿਯੰਕਾ ਨੇ ਟਵੀਟ ਕੀਤਾ, ‘ਲੌਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੀ ਨੇ ਬਾਰਡੋਲੀ ਸੱਤਿਆਗ੍ਰਹਿ ’ਚ ਕਿਸਾਨਾਂ ਦੇ ਹੱਕ, ਸਵੈ-ਮਾਣ ਅਤੇ ਸਨਮਾਨ ਦੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਜਾ ਸੰਘਰਸ਼ ਸਾਨੂੰ ਕਿਸਾਨਾਂ ਦੇ ਦਮਨ ਦੇ ਖਿਲਾਫ ਅਤੇ ਕਿਸਾਨਾਂ ਦੇ ਹੱਕ ਲਈ ਨਿਆਂ ਦੀ ਲੜਾਈ ’ਚ ਪਹਾੜ ਦੀ ਤਰ੍ਹਾਂ ਡਟੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ।’ ਕਾਂਗਰਸ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ’ਤੇ ਲਿਖਿਆ, ‘ਭਾਰਤ ਨੂੰ ਇਕਜੁਟ ਰੱਖਣ ਦੀ ਇਸ ਲੜਾਈ ’ਚ, ਨਫਰਤ ’ਤੇ ਪਿਆਰ ਦੀ ਜਿੱਤ ਯਕੀਨੀ ਕਰਨ ਦੀ ਇਸ ਲੜਾਈ ’ਚ, ਸਾਡੇ, ਕਿਸਾਨਾਂ ਨੂੰ, ਸਾਡੇ ਲੋਕਾਂ ਨੂੰ, ਸਾਡੇ ਦੇਸ਼ ਨੂੰ ਬਚਾਉਣ ਦੀ ਇਸ ਲੜਾਈ ’ਚ ਅਸੀਂ ਭਾਰਤ ਰਤਨ ਸਰਦਾਰ ਵੱਲਭ ਭਾਈ ਪਟੇਲ ਨੂੰ ਅੱਜ ਅਤੇ ਹਰ ਦਿਨ ਯਾਦ ਕਰਦੇ ਹਾਂ।’ ਕੇਂਦਰ 31 ਅਕਤੂਬਰ ਨੂੰ ਪਟੇਲ ਦੀ ਜਯੰਤੀ ਨੂੰ ‘ਰਾਸ਼ਟਰੀ ਏਕਤਾ ਦਿਵਸ’ ਦੇ ਰੂਪ ’ਚ ਮੰਨਦਾ ਹੈ।