ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੋਮਵਾਰ ਨੂੰ ਇੱਥੇ ਵੇਅਰਹਾਊਸਿੰਗ ਅਤੇ ਕਾਰਪੋਰੇਸ਼ਨ ਵਿਭਾਗ ‘ਚ ਹੋਈਆਂ ਨਵੀਆਂ ਭਰਤੀਆਂ ‘ਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਨੌਜਵਾਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤਾ ਅਤੇ ਉਨ੍ਹਾਂ ਸਮੇਤ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਵਧਾਈ ਦਿੱਤੀ। ਮੁੱਖ ਮੰਤਰੀ ਚੰਨੀ ਨੇ ਨੌਜਵਾਨਾਂ ਨੂੰ ਅੱਗੇ ਵੱਧਦੇ ਰਹਿਣ ਲਈ ਉਤਸ਼ਾਹਿਤ ਕੀਤਾ।
ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਨੌਕਰੀ ਮਿਲਣ ਤੋਂ ਬਾਅਦ ਨੌਜਵਾਨ ਇਹ ਨਾ ਸੋਚਣ ਕਿ ਉਨ੍ਹਾਂ ਦੀ ਮੰਜ਼ਿਲ ਸਿਰਫ ਇੱਥੇ ਹੀ ਹਨ, ਸਗੋਂ ਨੌਜਵਾਨ ਹੋਰ ਪੜ੍ਹਨ ਅਤੇ ਅੱਗੇ ਵਧਣ। ਮੁੱਖ ਮੰਤਰੀ ਨੇ ਕਿਹਾ ਕਿ ਕੋ-ਆਪਰੇਟਿਵ ਬੈਂਕ ਨੂੰ ਮੁਹਰਲੀ ਕਤਾਰ ‘ਚ ਲਿਆਂਦਾ ਜਾਵੇਗਾ।
ਉਨ੍ਹਾਂ ਕਿਹਾ ਕਿ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾਣਗੀਆਂ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।