ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਟੀਕਾਕਰਨ ਮੁਹਿੰਮ ’ਚ ਪਿਛੜ ਰਹੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੁੱਧਵਾਰ ਨੂੰ ਇਕ ਸਮੀਖਿਆ ਬੈਠਕ ਕਰਨਗੇ। ਇਹ ਬੈਠਕ ਆਨਲਾਈਨ ਹੋਵੇਗੀ ਅਤੇ ਕੋਰੋਨਾ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਉਣ ’ਤੇ ਕੇਂਦਰਿਤ ਰਹੇਗੀ। ਅੰਕੜਿਆਂ ਅਨੁਸਾਰ, ਦੇਸ਼ ’ਚ 107.29 ਕਰੋੜ ਲੋਕਾਂ ਨੂੰ ਕੋਰੋਨਾ ਟੀਕੇ ਦੀ ਘੱਟੋਂ-ਘੱਟ ਇਕ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਹਾਲਾਂਕਿ ਕਈ ਜ਼ਿਲ੍ਹਿਆਂ ’ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਗਤੀ ਹੌਲੀ ਹੈ। ਇਸ ’ਤੇ ਚਰਚਾ ਕਰਨ ਲਈ ਮੋਦੀ ਨੇ ਸੰਬੰਧਤ ਜ਼ਿਲ੍ਹਾ ਅਧਿਕਾਰੀਆਂ ਨਾਲ ਇਕ ਸਮੀਖਿਆ ਬੈਠਕ ਬੁਲਾਈ ਹੈ। ਬੈਠਕ ’ਚ ਸਥਾਨਕ ਪੱਧਰ ’ਤੇ ਟੀਕਾਕਰਨ ਦੌਰਾਨ ਸਾਹਮਣੇ ਆ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।