ਨਵੀਂ ਦਿੱਲੀ – ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 11,903 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 3,43,08,140 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1,51,209 ਹੋ ਗਈ, ਜੋ 252 ਦਿਨ ’ਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਸੰਕਰਮਣ ਨਾਲ 311 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕ ਗਿਣਤੀ ਵੱਧ ਕੇ 4,59,191 ਹੋ ਗਈ। ਦੇਸ਼ ’ਚ ਲਗਾਤਾਰ 26 ਦਿਨਾਂ ਤੋਂ ਕੋਰੋਨਾ ਦੇ ਰੋਜ਼ਾਨਾ ਮਾਮਲੇ 20 ਹਜ਼ਾਰ ਤੋਂ ਘੱਟ ਹਨ ਅਤੇ 129 ਦਿਨਾਂ ਤੋਂ 50 ਹਜ਼ਾਰ ਤੋਂ ਘੱਟ ਨਵੇਂ ਰੋਜ਼ਾਨਾ ਮਾਮਲੇ ਸਾਹਮਣੇ ਆ ਰਹੇ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਘੱਟ ਕੇ 1,51,209 ਹੋ ਗਈ ਹੈ, ਜੋ ਕੁੱਲ ਮਾਮਲਿਆਂ ’ਚ 2,567 ਦੀ ਕਮੀ ਦਰਜ ਕੀਤੀ ਗਈ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.22 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਵੱਧ ਹੈ।
ਅੰਕੜਿਆਂ ਅਨੁਸਾਰ, ਹੁਣ ਤੱਕ ਕੁੱਲ 3,36,97,740 ਲੋਕ ਸੰਕਰਮਣ ਮੁਕਤ ਹੋ ਚੁਕੇ ਹਨ, ਜਦੋਂ ਕਿ ਮੌਤ ਦਰ 1.34 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 1.11 ਫੀਸਦੀ ਹੈ, ਜੋ ਪਿਛਲੇ 30 ਦਿਨਾਂ ਤੋਂ 2 ਫੀਸਦੀ ਤੋਂ ਘੱਟ ਹੈ। ਉੱਥੇ ਹੀ ਹਫ਼ਤਾਵਾਰ ਸੰਕਰਮਣ ਦਰ 1.18 ਫੀਸਦੀ ਹੈ, ਜੋ ਪਿਛਲੇ 40 ਦਿਨਾਂ ਤੋਂ 2 ਫੀਸਦੀ ਤੋਂ ਘੱਟ ਬਣੀ ਹੋਈ ਹੈ। ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀ 107.29 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।