ਚੰਡੀਗੜ੍ਹ— ਸੋਮਵਾਰ ਨੂੰ ਬੁਲਾਏ ਜਾਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ ਦੋ ਦਿਨ ਦਾ ਬੁਲਾਇਆ ਜਾ ਰਿਹਾ ਹੈ। ਇਥੇ ਦੱਸ ਦੇਈਏ ਕਿ ਸੋਮਵਾਰ ਯਾਨੀ ਕਿ 8 ਤਾਰੀਖ਼ ਨੂੰ ਬੀ. ਐੱਸ. ਐੱਫ. ਦੇ ਮੁੱਦੇ ’ਤੇ ਇਕ ਦਿਨ ਦਾ ਵਿਸ਼ੇਸ਼ ਇਜਲਾਸ ਪੰਜਾਬ ਸਰਕਾਰ ਵੱਲੋਂ ਬੁਲਾਇਆ ਗਿਆ ਸੀ, ਜਿਸ ਦੀ ਸਮਾਂ ਮਿਆਦ ਹੁਣ ਵਧਾ ਦਿੱਤੀ ਗਈ ਹੈ।
ਹੁਣ ਪੰਜਾਬ ਵਿਧਾਨ ਸਭਾ ਦਾ ਸੈਸ਼ਨ 8 ਨਵੰਬਰ ਅਤੇ 11 ਨਵੰਬਰ ਨੂੰ ਬੁਲਾਇਆ ਜਾ ਰਿਹਾ ਹੈ। ਕੱਲ੍ਹ ਯਾਨੀ ਕਿ 8 ਨਵੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ 11 ਨਵੰਬਰ ਨੂੰ ਸੈਸ਼ਨ ਦੌਰਾਨ ਬੀ. ਐੱਸ. ਐੱਫ. ਦੇ ਮੁੱਦੇ ਸਬੰਧੀ ਚਰਚਾ ਕੀਤੀ ਜਾਵੇਗੀ।