ਉਪ ਮੁੱਖ ਮੰਤਰੀ ਰੰਧਾਵਾ ਦੇ ਜਵਾਈ ਨੂੰ ਅਹਿਮ ਅਹੁਦਾ ਦਿੱਤੇ ਜਾਣ ‘ਤੇ ‘ਆਪ’ ਦੀ ਪ੍ਰਤੀਕਿਰਿਆ, ਕਹੀ ਇਹ ਗੱਲ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਮੁਕੇਸ਼ ਬੇਰੀ ਨੂੰ ਲਾਅ ਅਫ਼ਸਰ ਬਣਾਇਆ ਗਿਆ ਹੈ। ਤਰੁਣਵੀਰ ਸਿੰਘ ਲਹਿਲ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸਵਾਲ ਚੁੱਕੇ ਗਏ ਹਨ।
‘ਆਪ’ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਕਾਂਗਰਸ ਮਾਮੂਲੀ ਸੋਧ ਨਾਲ ‘ਹਰ ਘਰ ਨੌਕਰੀ’ ਦੇ ਆਪਣੇ ਮੁੱਖ ਵਾਅਦੇ ਨੂੰ ਪੂਰਾ ਕਰ ਰਹੀ ਹੈ। ਰਾਘਵ ਚੱਢਾ ਨੇ ਕਿਹਾ ਕਿ ਇਹ ਨੌਕਰੀਆਂ ਪ੍ਰਾਪਤ ਕਰਨ ਵਾਲੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਪਰਿਵਾਰਿਕ ਮੈਂਬਰ ਹਨ।
ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਉਪ ਮੁੱਖ ਮੰਤਰੀ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਨੌਕਰੀ ਦੇਣਾ ਹੈ। ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੀ ਕੈਪਟਨ ਅਮਰਿੰਦਰ ਸਿੰਘ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ।