ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਗਲੇ ਸਾਲ ਦੀ ਸ਼ੁਰੂਆਤ ਤੱਕ ਨਿੱਜੀ ਖੇਤਰ ਦੇ ਕਰੋੜਾਂ ਮੁਲਾਜ਼ਮਾਂ ਨੂੰ ਕੋਵਿਡ-19 ਰੋਕੂ ਟੀਕੇ ਲਗਾਉਣ ਦੀ ਯੋਜਨਾ ਬਣਾ ਰਹੇ ਹਨ ਪਰ ਇਸ ਤੋਂ ਪਹਿਲਾਂ ਇਹ ਯਕੀਨੀ ਕਰਨਾ ਉਨ੍ਹਾਂ ਲਈ ਚੁਣੌਤੀਪੂਰਨ ਬਣਦਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸੰਘੀ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਟੀਕੇ ਲੱਗੇ। ਰਾਸ਼ਟਰਪਤੀ ਦੇ ਕਾਰਜਕਾਰੀ ਆਦੇਸ਼ ਤੋਂ 22 ਨਵੰਬਰ ਤੱਕ 40 ਲੱਖ ਸੰਘੀ ਮੁਲਾਜ਼ਮਾਂ ਨੂੰ ਟੀਕੇ ਲਗਾਏ ਜਾਣੇ ਹਨ। ਵ੍ਹਾਈਟ ਹਾਊਸ ਵਿਚ ਸਾਰੇ ਮੁਲਾਜ਼ਮਾਂ ਨੂੰ ਟੀਕੇ ਲੱਗ ਚੁੱਕੇ ਹਨ ਪਰ ਲਾਅ ਇਨਫੋਰਸਮੈਂਟ ਅਤੇ ਖੁਫੀਆ ਮਾਮਲਿਆਂ ਨਾਲ ਜੁੜੀਆਂ ਏਜੰਸੀਆਂ ਦੇ ਮੁਲਾਜ਼ਮਾਂ ਦੇ ਟੀਕਾਕਰਨ ਦੀ ਦਰ ਬਹੁਤ ਘੱਟ ਹੈ। ਕੁਝ ਮੁਲਾਜ਼ਮ ਟੀਕਾ ਲਗਵਾਉਣ ਦੇ ਚਾਹਵਾਨ ਨਹੀਂ ਅਤੇ ਇਸਨੂੰ ਵ੍ਹਾਈਟ ਹਾਊਸ ਦਾ ਨਾਜਾਇਜ਼ ਕਬਜ਼ੇ ਦੱਸਕੇ ਇਸਦੇ ਖਿਲਾਫ ਮੁਕੱਦਮੇ ਦਾਇਰ ਕਰ ਰਹੇ ਹਨ। ਆਉਣ ਵਾਲੇ ਸਮਾਂ ਹੱਦ ਵਿਚ ਲੋਕਾਂ ਨੂੰ ਟੀਕਾ ਲਗਵਾਉਣ ਲਈ ਰਾਜ਼ੀ ਕਰਨਾ ਬਾਈਡੇਨ ਦੀ ਪਹਿਲੀ ਪ੍ਰੀਖਿਆ ਹੋਵੇਗੀ।