ਚੰਡੀਗੜ੍ਹ : ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਨੇ ਰੂਬੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਰੂਬੀ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਪਾਰਟੀ ’ਚੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ।
ਕਾਂਗਰਸ ਵਿਚ ਸ਼ਮੂਲੀਅਤ ਦੌਰਾਨ ਰੂਬੀ ਨੇ ਕਿਹਾ ਕਿ ਸਾਰਿਆਂ ਦੇ ਮਨਾਂ ਵਿਚ ਸਵਾਲ ਹੈ ਕਿ ਉਨ੍ਹਾਂ ਆਮ ਆਦਮੀ ਪਾਰਟੀ ਕਿਉਂ ਛੱਡੀ ਹੈ ਪਰ ਉਹ ਦੱਸਣਾ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਉਹ ਪਾਰਟੀ ਹੈ ਜਿਸ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਫਰਕ ਹੈ।