‘ਸੁਨੀਲ ਜਾਖੜ’ ਨੇ ਆਮ ਆਦਮੀ ਪਾਰਟੀ ‘ਤੇ ਕੱਸਿਆ ਤੰਜ, ਦਿੱਤੀ ਇਹ ਸਲਾਹ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ‘ਤੇ ਵੱਡਾ ਤੰਜ ਕੱਸਦਿਆਂ ਕਿਹਾ ਹੈ ਕਿ ਪਾਰਟੀ ਨੂੰ ਇਕ ਯੋਗ ਸਿੱਖ ਮੈਚ ਦੀ ਲੋੜ ਹੈ। ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸਿੱਖ ਮੁੱਖ ਮੰਤਰੀ ਉਮੀਦਵਾਰ ਦੀ ਭਾਲ ਲਈ ਓ. ਐੱਲ. ਐਕਸ ‘ਤੇ ਯੋਜਨਾ ਬਣਾਈ ਜਾ ਰਹੀ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਪਾਰਟੀ ਦੇ ਵਿਧਾਇਕ ਅਜੇ ਵੀ ਕਾਂਗਰਸ ਵੱਲ ਆ ਰਹੇ ਹਨ। ਇਸ ਦੇ ਮੱਦੇਨਜ਼ਰ ਪਾਰਟੀ ਨੂੰ ‘ਆਪ’ ਵਿਧਾਇਕ ਉਮੀਦਵਾਰਾਂ ਲਈ ਵੀ ਇਸ਼ਤਿਹਾਰ ਦੇਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੱਲੋਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰੁਪਿੰਦਰ ਰੂਬੀ ਕਾਂਗਰਸ ‘ਚ ਸ਼ਾਮਲ ਹੋ ਗਏ। ਇਸ ਨੂੰ ਲੈ ਕੇ ਸੁਨੀਲ ਜਾਖੜ ਵੱਲੋਂ ਆਮ ਆਦਮੀ ਪਾਰਟੀ ‘ਤੇ ਸਿਆਸੀ ਨਿਸ਼ਾਨਾ ਵਿੰਨ੍ਹਿਆ ਗਿਆ ਹੈ।