ਨਵੀਂ ਦਿੱਲੀ— ਦਿੱਲੀ ਚ’ਚ ਵੱਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਅੱਜ ਯਾਨੀ ਕਿ ਸੋਮਵਾਰ ਨੂੰ ਸੁਣਵਾਈ ਹੋਈ। ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ’ਚ ਇਕ ਹਲਫ਼ਨਾਮਾ ਦਾਇਰ ਕੀਤਾ ਹੈ। ਇਸ ’ਚ ਦਿੱਲੀ ਸਰਕਾਰ ਨੇ ਕਿਹਾ ਕਿ ਅਸੀਂ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਦਿੱਲੀ ਵਿਚ ਲਾਕਡਾਊਨ ਲਾਉਣ ਲਈ ਤਿਆਰ ਹਾਂ ਪਰ ਇਹ ਕਾਰਗਰ ਉਦੋਂ ਹੀ ਹੋਵੇਗਾ ਜਦੋਂ ਪੂਰੇ ਐੱਨ. ਸੀ. ਆਰ. ’ਚ ਇਹ ਲਾਗੂ ਹੋਵੇਗਾ। ਇਸ ’ਤੇ ਕੋਰਟ ਨੇ ਕਿਹਾ ਕਿ ਅਸੀਂ ਬਸ ਚਾਹੁੰਦੇ ਹਾਂ ਕਿ ਪ੍ਰਦੂਸ਼ਣ ਘੱਟ ਹੋਵੇ। ਸਾਨੂੰ ਸਿਆਸਤ ਨਾਲ ਕੋਈ ਮਤਲਬ ਨਹੀਂ। ਦਿੱਲੀ ਸਰਕਾਰ ਨੇ ਕਿਹਾ ਕਿ 20 ਨਵੰਬਰ ਤੱਕ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਨਿਰਮਾਣ ਕਾਰਜਾਂ ’ਤੇ 17 ਤੱਕ ਰੋਕ ਲਾਈ ਗਈ ਹੈ।