ਨਵੀਂ ਦਿੱਲੀ – ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਰਤਾਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੇ ਫ਼ੈਸਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਭਾਰ ਜਤਾਇਆ ਹੈ। ਪੁਰੀ ਨੇ ਇਕ ਟਵੀਟ ’ਚ ਕਿਹਾ,‘‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਨੂੰ ਮੁੜ ਖੋਲ੍ਹਣ ਦੇ ਫ਼ੈਸਲੇ ’ਤੇ ਮੈਂ ਸਿੱਖ ਸੰਗਤਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਭਾਰ ਜਤਾਉਂਦਾ ਹਾਂ। ਇਹ ਇਕ ਅਜਿਹਾ ਫ਼ੈਸਲਾ ਹੈ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਨਮਾਨ ਅਤੇ ਸ਼ਰਧਾ ਤੇ ਸਿੱਖ ਭਾਈਚਾਰੇ ਦੇ ਪ੍ਰਤੀ ਉਨ੍ਹਾਂ ਦੇ ਸਨੇਹ ਨੂੰ ਦਰਸਾਉਂਦਾ ਹੈ।’’
ਦੱਸ ਦੇਈਏ ਕਿ 9 ਨਵੰਬਰ 2019 ਨੂੰ ਲੱਖਾਂ ਸੰਗਤਾਂ ਦੀਆਂ ਅਰਦਾਸਾਂ ਸਦਕਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਗਿਆ ਸੀ। ਜਿਸ ਤੋਂ ਬਾਅਦ ਸੰਗਤ ਨੇ ਦਰਸ਼ਨਾਂ ਲਈ ਜਾਣਾ ਸ਼ੁਰੂ ਕੀਤਾ ਸੀ। ਦੁਨੀਆ ਭਰ ’ਚ ਫੈਲੀ ਕੋਰੋਨਾ ਮਹਾਮਾਰੀ ਕਾਰਨ 15 ਮਾਰਚ 2020 ਨੂੰ ਲਾਂਘਾ ਬੰਦ ਕਰ ਦਿੱਤਾ ਗਿਆ ਸੀ।