ਪਟਿਆਲਾ – ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕਾਂਗਰਸ ਨਾਲੋਂ ਨਾਤਾ ਪੂਰੀ ਤਰ੍ਹਾਂ ਤੋੜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾ ਲਈ ਹੈ। ਕੈਪਟਨ ਨੇ ਆਪਣੇ ਫੇੱਸਬੁੱਕ ਪੇਜ਼ ‘ਪੰਜਾਬ ਦਾ ਕੈਪਟਨ’ ’ਤੇ ਅੱਜ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ’ਚ ਉਨ੍ਹਾਂ ਨੇ ਪਟਿਆਲਾ ਹਲਕੇ ਤੋਂ ਚੋਣ ਲੜ੍ਹਨ ਦਾ ਐਲਾਨ ਕਰ ਦਿੱਤਾ ਹੈ। ਪੋਸਟ ’ਚ ਕੈਪਟਨ ਨੇ ਲਿਖਿਆ ਕਿ ‘ਮੈਂ ਪਟਿਆਲਾ ਤੋਂ ਹੀ ਚੋਣ ਲੜ੍ਹਾਂਗਾ, ਪਟਿਆਲਾ 400 ਸਾਲਾਂ ਤੋਂ ਸਾਡੇ ਨਾਲ ਰਿਹਾ ਹੈ ਅਤੇ ਮੈਂ ਸਿੱਧੂ ਦੀ ਖ਼ਾਤਰ ਉਨ੍ਹਾਂ ਨੂੰ ਛੱਡਣ ਵਾਲਾ ਨਹੀਂ ਹਾਂ।’
ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਕਾਰ ਕਾਟੋ-ਕਲੇਸ਼ ਅਜੇ ਤੱਕ ਖ਼ਤਮ ਨਹੀਂ ਹੋਇਆ। ਕੈਪਟਨ ਨੇ ਨਵਜੋਤ ਨੂੰ ਪਟਿਆਲਾ ਹਲਕੇ ਤੋਂ ਚੋਣ ਲੜ੍ਹਨ ਲਈ ਕਿਹਾ ਸੀ, ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਪਟਿਆਲਾ ਦੇ ਲੋਕ ਉਨ੍ਹਾਂ ਦੇ ਨਾਲ ਹਨ। ਨਵਜੋਤ ਸਿੱਧੂ ਦੇ ਕਹਿਣ ਜਾਂ ਉਸ ਦੀ ਖ਼ਾਤਰ ਉਹ ਪਟਿਆਲੇ ਨੂੰ ਛੱਡ ਨਹੀਂ ਸਕਦੇ। ਇਸੇ ਕਰਕੇ ਕੈਪਟਨ ਨੇ ਸਿੱਧੂ ਨੂੰ ਪਟਿਆਲਾ ਤੋਂ ਜਿੱਤ ਕੇ ਵਿਖਾਉਣ ਦੀ ਗੱਲ ਕਹੀ ਸੀ। ਕੈਪਟਨ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਕਰਕੇ ਪਟਿਆਲਾ ਕਦੇ ਨਹੀਂ ਛੱਡਾਂਗਾ
ਦੱਸ ਦੇਈਏ ਕਿ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਲੜਨ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ ਕੀ ਕੌਣ ਕਿਥੋ ਅਤੇ ਕਿਹੜੀ ਪਾਰਟੀ ਤੋਂ ਲੜੇਗਾ। ਸਾਬਕ ਮੁੱਖ ਮੰਤਰੀ ਕੈਪਟਨ ਨੇ ਕੁਰਸੀ ਖੋਹਣ ਤੋਂ ਬਾਅਦ ਕਾਂਗਰਸ ਪਾਰਟੀ ਵਿਰੁੱਧ ‘ਬਗਾਵਤ’ ਕਰਨੀ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਜੇਕਰ ਗੱਲ ਚੋਣਾਂ ਦੀ ਕੀਤੀ ਜਾਵੇ ਤਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਹਲਕੇ ਤੋਂ ਖ਼ੁਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਸਮੇਂ ਉਨ੍ਹਾਂ ਦੀ ਧਰਮਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਹੈ।