ਪਠਾਨਕੋਟ ਤੋਂ ਵੱਡੀ ਖ਼ਬਰ : ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਕੋਲ ਗ੍ਰਨੇਡ ਧਮਾਕਾ, ਹਾਈ ਅਲਰਟ ‘ਤੇ ਪੁਲਸ

ਪਠਾਨਕੋਟ : ਪਠਾਨਕੋਟ ਦੇ ਧੀਰਾ ਪੁਲ ਨੇੜੇ ਦੇਰ ਰਾਤ ਭਾਰਤੀ ਫ਼ੌਜ ਦੇ ਤ੍ਰਿਵੇਣੀ ਗੇਟ ‘ਤੇ ਗ੍ਰਨੇਡ ਧਮਾਕਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਐੱਸ. ਐੱਸ. ਪੀ. ਪਠਾਨਕੋਟ ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਵੱਲੋਂ ਆਰਮੀ ਗੇਟ ਨੇੜੇ ਗ੍ਰਨੇਡ ਸੁੱਟਿਆ ਗਿਆ ਸੀ।
ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਸ ਸੀ. ਸੀ. ਟੀ. ਵੀ. ਫੁਟੇਜ ਖੰਗਾਲਣ ‘ਚ ਜੁੱਟ ਗਈ ਹੈ ਅਤੇ ਇਸ ਦੇ ਨਾਲ ਹੀ ਪਠਾਨਕੋਟ ਦੇ ਸਾਰੇ ਪੁਲਸ ਨਾਕਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।