ਦੇਸ਼ ’ਚ 543 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ- ਦੇਸ਼ ’ਚ ਕੋਰੋਨਾ ਵਾਇਰਸ ਨੂੰ ਲੈ ਕੇ ਵੱਡੀ ਰਾਹਤ ਦੀ ਖ਼ਬਰ ਹੈ। ਦਰਅਸਲ 543 ਦਿਨਾਂ ਬਾਅਦ ਇਨਫੈਕਸ਼ਨ ਦੇ ਸਭ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,579 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ 543 ਦਿਨਾਂ ’ਚ ਸਭ ਤੋਂ ਘੱਟ ਹਨ। ਉੱਥੇ ਹੀ ਇਸ ਦੌਰਾਨ 236 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ 12,202 ਲੋਕ ਸਿਹਤਮੰਦ ਵੀ ਹੋਏ ਹਨ।
ਸਿਹਤ ਮੰਤਰਾਲਾ ਅਨੁਸਾਰ ਦੇਸ਼ ’ਚ ਹੁਣ ਤੱਕ 1,13,584 ਸਰਗਰਮ ਮਰੀਜ਼ ਬਚੇ ਹਨ, ਜੋ ਕਿ 536 ਦਿਨਾਂ ਬਾਅਦ ਸਭ ਤੋਂ ਘੱਟ ਹਨ। ਉੱਥੇ ਹੀ ਹੁਣ ਤੱਕ ਕੋਰੋਨਾ ਦੇ ਕੁੱਲ 3,45,26,480 ਮਾਮਲੇ ਸਾਹਮਣੇ ਆ ਚੁਕੇ ਹਨ, ਜਦੋਂ ਕਿ ਕੁੱਲ 3,39,46,749 ਲੋਕ ਸਿਹਤਮੰਦ ਹੋ ਚੁਕੇ ਹਨ। ਉੱਥੇ ਹੀ ਕੁੱਲ ਮ੍ਰਿਤਕਾਂ ਦੀ ਗਿਣਤੀ ਦੀ 4,66,147 ਹੋ ਗਈ ਹੈ। ਭਾਰਤ ’ਚ ਕੋਰੋਨਾ ਟੀਕਾਕਰਨ ਲਗਾਤਾਰ ਜਾਰੀ ਹੈ। ਸਿਹਤ ਮੰਤਰਾਲਾ ਅਨੁਸਾਰ ਦੇਸ਼’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 71,92,154 ਟੀਕੇ ਲੱਗੇ ਹਨ। ਜਿਸ ਨਾਲ ਹੁਣ ਤੱਕ 1,17,63,73,499 ਲੋਕਾਂ ਦੀ ਟੀਕਾਕਰਨ ਹੋ ਚੁਕਿਆ ਹੈ।