ਵਿਆਹ ਦੀ ਵਰ੍ਹੇਗੰਢ ‘ਤੇ ਜੇਲ੍ਹ ‘ਚ ‘ਸੁਖਪਾਲ ਖਹਿਰਾ’, ਪਤਨੀ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਇਸ ਸਮੇਂ ਮਨੀ ਲਾਂਡਰਿੰਗ ਮਾਮਲੇ ਤਹਿਤ ਜੇਲ੍ਹ ‘ਚ ਬੰਦ ਹਨ। ਅੱਜ ਸੁਖਪਾਲ ਖਹਿਰਾ ਦੇ ਵਿਆਹ ਦੀ ਵਰ੍ਹੇਗੰਢ ਹੈ। ਉਨ੍ਹਾਂ ਨੇ ਫੇਸਬੁੱਕ ‘ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਆਪਣੀ ਧਰਮ ਪਤਨੀ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ ਹਨ। ਸੁਖਪਾਲ ਖਹਿਰਾ ਨੇ ਲਿਖਿਆ ਹੈ ਕਿ ਉਨ੍ਹਾਂ ਦੇ ਵਿਆਹ ਨੂੰ 36 ਸਾਲ ਹੋ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਨੇ ਹਰ ਔਖੇ ਸਮੇਂ ‘ਤੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਦਾ ਸਾਥ ਦਿੱਤਾ ਹੈ।
ਸੁਖਪਾਲ ਖਹਿਰਾ ਨੇ ਕਿਹਾ ਕਿ ਅੱਜ ਦੇ ਦਿਨ ਉਹ ਮੁੜ ਦੁਹਰਾਉਂਦੇ ਹਨ ਕਿ ਉਹ ਨਾ ਸਿਰਫ ਆਪਣੇ ਪਰਿਵਾਰ, ਸਗੋਂ ਆਪਣੇ ਹਲਕੇ ਅਤੇ ਸੂਬੇ ਦੇ ਲੋਕਾਂ ਨੂੰ ਵੀ ਪੂਰੀ ਤਰ੍ਹਾਂ ਸਮਰਪਿਤ ਹਨ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ।
ਇਸ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਤਹਿਤ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਸਮੇਂ ਸੁਖਪਾਲ ਖਹਿਰਾ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਹਨ।