25 ਨਵੰਬਰ ਨੂੰ ਬਾਘਾਪੁਰਾਣਾ ਆਉਣਗੇ CM ਚੰਨੀ, ਕਰਨਗੇ ਵੱਡੇ ਐਲਾਨ

ਬਾਘਾ ਪੁਰਾਣਾ : ਸਥਾਨਿਕ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪ੍ਰੈੱਸ ਮੀਟਿੰਗ ਕਰਦੇ ਹੋਏ ਕਿਹਾ ਕਿ 25 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 10 ਵਜੇ ਨਵੀਂ ਅਨਾਜ ਮੰਡੀ ਕੋਟਕਪੂਰਾ ਰੋਡ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ ਸਾਹਿਬ ਵਲੋਂ ਇਲਾਕੇ ਲਈ ਵੱਡੇ-ਵੱਡੇ ਐਲਾਨ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਅਤੇ ਬਾਘਾਪੁਰਾਣਾ ਇਲਾਕੇ ਦੇ ਵਿਕਾਸ ਕਾਰਜਾਂ ਲਈ ਵੱਡੇ ਐਲਾਨ ਕਰਨਗੇ।
ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਸਥਾਨਿਕ ਸ਼ਹਿਰ ਦੇ ਸਾਰੇ ਕੌਂਸਲਰ ਅਤੇ ਸਾਰੇ ਸੀਨੀਅਰ ਕਾਂਗਰਸੀ ਆਗੂ ਇਸ ਰੈਲੀ ਨੂੰ ਮਹਾਂ ਰੈਲੀ ਮਨਾਉਣ ਲਈ ਤਿਆਰੀਆਂ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਵਿਜੈ ਬਾਸਲ, ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਸੁਭਾਸ਼ ਚੰਦਰ ਗੋਇਲ, ਨਗਰ ਕੌਂਸਲ ਬਾਘਾ ਪੁਰਾਣਾ ਦੇ ਉੱਪ ਪ੍ਰਧਾਨ ਜਗਸੀਰ ਗਰਗ, ਸੀਨੀਅਰ ਕਾਂਗਰਸੀ ਆਗੂ ਬਿੱਟੂ ਮਿੱਤਲ, ਯੂਥ ਪ੍ਰਧਾਨ ਮਨਵੀਰ ਬਰਾੜ, ਗੋਪੀ ਪੀ.ਏ. ਆਦਿ ਹਾਜ਼ਰ ਸਨ।