ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਗੌਤਮ ਗੰਭੀਰ ਨੇ ਬੁੱਧਵਾਰ ਨੂੰ ਦਿੱਲੀ ਪੁਲਸ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਆਈ.ਐਸ.ਆਈ.ਐਸ. ਕਸ਼ਮੀਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ਡੀ.ਸੀ.ਪੀ. ਸੈਂਟਰਲ ਸ਼ਵੇਤਾ ਚੌਹਾਨ ਮੁਤਾਬਕ ਗੌਤਮ ਗੰਭੀਰ ਨੂੰ ਆਈ.ਐੱਸ.ਆਈ.ਐੱਸ. ਕਸ਼ਮੀਰ ਤੋਂ ਈ-ਮੇਲ ਰਾਹੀਂ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।