ਦੀਨਾਨਗਰ ’ਚ ਵੱਡੀ ਸਾਜ਼ਿਸ਼ ਨਾਕਾਮ, 1 ਕਿਲੋ RDX ਸਣੇ ਨੌਜਵਾਨ ਗ੍ਰਿਫ਼ਤਾਰ

ਦੀਨਾਨਗਰ – ਦੀਨਾਨਗਰ ਦੀ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਲੱਗੀ, ਜਦੋਂ ਉਨ੍ਹਾਂ ਨੇ ਇਕ ਕਿਲੋ ਆਰ.ਡੀ.ਐਕਸ ਸਣੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦੇ ਪਾਕਿ ਤਸਕਰਾਂ ਨਾਲ ਸਬੰਧ ਸਨ, ਜਿਸ ਦੇ ਤਹਿਤ ਉਹ ਉਨ੍ਹਾਂ ਤੋਂ ਆਰ.ਡੀ.ਐੱਕਸ ਮੰਗਵਾਉਂਦਾ ਸੀ। ਸੂਤਰਾਂ ਅਨੁਸਾਰ ਕਾਬੂ ਕੀਤੇ ਨੌਜਵਾਨ ਤੋਂ ਹੋਰ ਵੀ ਕਈ ਖ਼ੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਥਾਣਾ ਭੈਣੀ ਮੀਆਂਖਾ ਦੀ ਪੁਲਸ ਨੇ 2 ਨੌਜਵਾਨਾਂ ਨੂੰ ਹੈਂਡ ਗ੍ਰਨੇਡ ਸਮੇਤ ਕਾਬੂ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਵਿੱਚ ਹੋਏ ਹੈਂਡ ਗ੍ਰੇਨੇਡ ਹਮਲੇ ਵਿੱਚ ਵੀ ਇਸੇ ਤਰ੍ਹਾਂ ਦੇ ਹੈਂਡ ਗ੍ਰੇਨੇਡ ਦੀ ਵਰਤੋਂ ਕੀਤੀ ਗਈ ਸੀ।