ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਬੁੱਧਵਾਰ ਨੂੰ ਹੋਵੇਗੀ ਜਿਸ ਵਿਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਕਾਇਆ ਪਏ ਮੁੱਦਿਆਂ ’ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੈਬਨਿਟ ਦੀ ਇਸ ਮੀਟਿੰਗ ਵਿਚ ਤਿੰਨ ਨਵੀਆਂ ਸਬ-ਤਹਿਸੀਲਾਂ ਬਣਾਏ ਜਾਣ ਨੂੰ ਵੀ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ’ਚ ਮਾਰੇ ਗਏ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ 50-50 ਲੱਖ ਰੁਪਏ ਦੀ ਰਾਸ਼ੀ ਨੂੰ ਪ੍ਰਵਾਨਗੀ ਵੀ ਦਿੱਤੀ ਜਾਣੀ ਹੈ। ਹਾਲਾਂਕਿ ਇਹ ਰਾਸ਼ੀ ਪਹਿਲਾਂ ਦਿੱਤੀ ਜਾ ਚੁੱਕੀ ਹੈ ਜਿਸ ਦੀ ਪ੍ਰਵਾਨਗੀ ਬਾਕੀ ਹੈ।
ਇਸ ਵਜ਼ਾਰਟ ਮਿਲਣੀ ਵਿਚ ਵਜ਼ੀਫ਼ਾ ਸਕੀਮ ਅਤੇ ਕਿਸਾਨੀ ਨਾਲ ਸੰਬੰਧਤ ਹੋਰ ਏਜੰਡੇ ਆਉਣ ਦੀ ਵੀ ਸੰਭਾਵਨਾ ਹੈ। ਚਰਚੇ ਹਨ ਕਿ ਨੌਕਰੀਆਂ ਵਿਚ ਪੰਜਾਬੀਆਂ ਲਈ ਤਰਜੀਹੀ ਕੋਟਾ ਨਿਸ਼ਚਿਤ ਕੀਤੇ ਜਾਣ ਦਾ ਏਜੰਡਾ ਵੀ ਪੇਸ਼ ਹੋ ਸਕਦਾ ਹੈ।