ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਟੀਕਾਕਰਨ ਮੁਹਿੰਮ ’ਚ ਪਿਛਲੇ 24 ਘੰਟਿਆਂ ਦੌਰਾਨ 80.35 ਲੱਖ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 124.96 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਦੇਸ਼ ’ਚ 80 ਲੱਖ 35 ਹਜ਼ਾਰ 261 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਵੀਰਵਾਰ ਸਵੇਰੇ 7 ਵਜੇ ਤੱਕ 124 ਕਰੋੜ 96 ਲੱਖ 19 ਹਜ਼ਾਰ 515 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।
ਉੱਥੇ ਹੀ ਪਿਛਲੇ 24 ਘੰਟਿਆਂ ’ਚ ਕੋਰੋਨਾ ਸੰਕਰਮਣ ਦੇ 9765 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ’ਚ ਹਾਲੇ 99 ਹਜ਼ਾਰ 763 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.29 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.98 ਫੀਸਦੀ ਹੈ। ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 8548 ਕੋਰੋਨਾ ਰੋਗੀ ਸਿਹਤਮੰਦ ਹੋਏ ਹਨ। ਹੁਣ ਤੱਕ ਤਿੰਨ ਕਰੋੜ 40 ਲੱਖ 37 ਹਜ਼ਾਰ 59 ਲੋਕ ਸਿਹਤਮੰਦ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.35 ਫੀਸਦੀ ਹੈ। ਦੇਸ਼ ਭਰ ’ਚ ਪਿਛਲੇ 24 ਘੰਟਿਆਂ ’ਚ ਕੁੱਲ 10 ਲੱਖ 98 ਹਜ਼ਾਰ 611 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ ’ਚ ਕੁੱਲ 64 ਕਰੋੜ 35 ਲੱਖ 10 ਹਜ਼ਾਰ 926 ਕੋਰੋਨਾ ਟੈਸਟ ਕੀਤੇ ਹਨ।