ਕੋਰੋਨਾ ਵਾਇਰਸ: 24 ਘੰਟਿਆਂ ’ਚ 1 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੇ ਕੋਵਿਡ ਟੀਕੇ, 2,976 ਲੋਕਾਂ ਦੀ ਮੌਤ

ਨਵੀਂ ਦਿੱਲੀ — ਦੇਸ਼ ’ਚ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਪਿਛਲੇ 24 ਘੰਟਿਆਂ ਦੌਰਾਨ 1 ਕਰੋੜ ਤੋਂ ਵੱਧ ਕੋਵਿਡ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 127.61 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਦੇਸ਼ ’ਚ 1, 04,18,707 ਕੋਵਿਡ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਹੁਣ ਤੱਕ 127 ਕਰੋੜ 61 ਲੱਖ 83 ਹਜ਼ਾਰ 65 ਕੋਵਿਡ ਲਾਏ ਜਾ ਚੁੱਕੇ ਹਨ। ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੀ ਸਥਿਤੀ ਬੀਤੇ ਕੁਝ ਦਿਨਾਂ ਦੇ ਮੁਕਾਬਲੇ ਬੇਹੱਦ ਖਰਾਬ ਰਹੀ ਕਿਉਂਕਿ ਇਸ ਸਮੇਂ ’ਚ 2,796 ਲੋਕਾਂ ਦੀ ਇਸ ਮਹਾਮਾਰੀ ਕਾਰਨ ਮੌਤ ਹੋ ਗਈ। ਇਸ ਦੌਰਾਨ 6,918 ਮਰੀਜ਼ਾਂ ਦੇ ਸਿਹਤਮੰਦ ਹੋਣ ਨਾਲ ਹੀ ਮਹਾਮਾਰੀ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ 3 ਕਰੋੜ 40 ਲੱਖ 60 ਹਜ਼ਾਰ 774 ਹੋ ਗਈ ਹੈ।
ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 8,895 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿਚ ਹੁਣ 99 ਹਜ਼ਾਰ 151 ਕੋਵਿਡ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇਹ ਪੀੜਤ ਮਾਮਲਿਆਂ ਦਾ 0.29 ਫ਼ੀਸਦੀ ਹੈ। ਰੋਜ਼ਾਨਾ ਵਾਇਰਸ ਦਰ 0.73 ਫ਼ੀਸਦੀ ਹੈ। ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 6,918 ਕੋਵਿਡ ਮਰੀਜ਼ ਸਿਹਤਮੰਦ ਹੋਏ ਹਨ। ਹੁਣ ਤੱਕ 3 ਕਰੋੜ 40 ਲੱਖ 60 ਹਜ਼ਾਰ 774 ਲੋਕ ਸਿਹਤਮੰਦ ਹੋ ਚੁੱਕੇ ਹਨ। ਸਿਹਤਮੰਦ ਹੋਣ ਦੀ ਦਰ 98.35 ਫ਼ੀਸਦੀ ਹੈ। ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਵਿਚ ਕੁੱਲ 12 ਲੱਖ 26 ਹਜ਼ਾਰ 64 ਕੋਵਿਡ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਦੇਸ਼ ’ਚ ਕੁੱਲ 64 ਕਰੋੜ 72 ਲੱਖ 52 ਹਜ਼ਾਰ 850 ਕੋਵਿਡ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।