ਜਲੰਧਰ— ਜਲੰਧਰ ਵਿਖੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਤਿਰੰਗਾ ਯਾਤਰਾ ਕੱਢੀ ਗਈ | ਇਸ ਦੌਰਾਨ ਉਨ੍ਹਾਂ ਜਲੰਧਰ ਵਾਸੀਆਂ ਲਈ ਦੋ ਵੱਡੀਆਂ ਗਾਰੰਟੀਆਂ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਜਲੰਧਰ ‘ਚ ਇਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਨੇ ਦੂਜੀ ਗਾਰੰਟੀ ਦਿੰਦੇ ਹੋਏ ਕਿਹਾ ਕਿ ਆਪ’ ਦੀ ਸਰਕਾਰ ਬਣਨ ‘ਤੇ ਜਲੰਧਰ ਦੀ ਸਪੋਰਟਸ ਇੰਡਸਟਰੀ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਇੰਡਸਟਰੀ ਬਣੇਗੀ |