ਬੈਂਗਲੁਰੂ- ਬੀਤੇ ਦਿਨੀਂ ਤਾਮਿਲਨਾਡੂ ਦੇ ਕੁਨੂੰਰ ਵਿਚ ਵਾਪਰੇ ਹੈਲੀਕਾਪਟਰ ਹਾਦਸੇ ਵਿਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਬੁੱਧਵਾਰ ਯਾਨੀ ਕਿ ਅੱਜ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰੁਣ ਸਿੰਘ ਦੇ ਦਿਹਾਂਤ ’ਤੇ ਦੁਖ਼ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ,‘‘ਗਰੁੱਪ ਕੈਪਟਨ ਵਰੁਣ ਸਿੰਘ ਨੇ ਦੇਸ਼ ਦੀ ਸੇਵਾ ਪੂਰੇ ਸਾਹਸ ਨਾਲ ਕੀਤੀ। ਉਨ੍ਹਾਂ ਦੇ ਦਿਹਾਂਤ ਤੋਂ ਮੈਂ ਬੇਹੱਦ ਦੁਖ਼ੀ ਹਾਂ। ਰਾਸ਼ਟਰ ਲਈ ਉਨ੍ਹਾਂ ਦੀ ਸੇਵਾ ਨੂੰ ਕਦੇ ਨਹੀਂ ਭੁਲਾਇਆ ਜਾ ਸਕੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨੂੰ ਹਮਦਰਦੀ। ਓਮ ਸ਼ਾਂਤੀ।’’
ਦੱਸਣਯੋਗ ਹੈ ਕਿ 8 ਦਸੰਬਰ ਨੂੰ ਤਾਮਿਲਨਾਡੂ ਦੇ ਕੁਨੂੰਰ ’ਚ ਹੈਲੀਕਾਪਟਰ ਹਾਦਸੇ ’ਚ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਅਤੇ ਹੋਰ 11 ਫ਼ੌਜ ਅਧਿਕਾਰੀ ਸ਼ਹੀਦ ਹੋ ਗਏ ਸਨ।