ਨਵੀਂ ਦਿੱਲੀ- ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਵਧਣ ਲੱਗੇ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 9,195 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਗਿਣਤੀ ਮੰਗਲਵਾਰ ਤੋਂ 44.6 ਫੀਸਦੀ ਵੱਧ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 143.15 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਭਾਰਤ ‘ਚ ਮੌਜੂਦਾ ਸਮੇਂ ਸਰਗਰਮ ਮਾਮਲੇ 77,002 ਹਨ। ਉੱਥੇ ਹੀ ਰਿਕਵਰੀ ਰੇਟ 98.40 ਫੀਸਦੀ ਹੈ। ਪਿਛਲੇ 24 ਘੰਟਿਆਂ ‘ਚ 7,347 ਲੋਕ ਠੀਕ ਹੋਏ ਹਨ, ਜਿਸ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 3,42,51,292 ਹੋ ਗਈ ਹੈ। ਇਕ ਦਿਨ ‘ਚ 302 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ, ਜਿਸ ਤੋਂ ਬਾਅਦ ਇਹ ਗਿਣਤੀ ਵੱਧ ਕੇ 4,80,592 ਹੋ ਗਈ ਹੈ।
ਦੂਜੇ ਪਾਸੇ ਦੇਸ਼ ‘ਚ ਓਮੀਕ੍ਰੋਨ ਦੇ ਮਾਮਲੇ ਵੀ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਹੁਣ ਤੱਕ ਦੇਸ਼ ‘ਚ ਓਮੀਕ੍ਰੋਨ ਦੇ 781 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 241 ਮਰੀਜ਼ ਠੀਕ ਵੀ ਹੋ ਚੁਕੇ ਹਨ। ਹੁਣ ਤੱਕ ਦੇਸ਼ ਦੇ 21 ਸੂਬਿਆਂ ‘ਚ ਕੋਰੋਨਾ ਦਾ ਇਹ ਨਵਾਂ ਵੇਰੀਐਂਟ ਫੈਲ ਚੁਕਿਆ ਹੈ। ਦਿੱਲੀ ‘ਚ ਓਮੀਕ੍ਰੋਨ ਦੇ ਸਭ ਤੋਂ ਵੱਧ ਮਾਮਲੇ 238 ਹਨ। ਉੱਥੇ ਹੀ ਮਹਾਰਾਸ਼ਟਰ ‘ਚ ਓਮੀਕ੍ਰੋਨ ਦੇ 167 ਮਾਮਲੇ ਸਾਹਮਣੇ ਆਏ ਹਨ।