ਚੰਡੀਗੜ੍ਹ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਲੋਕਾਂ ਦਾ ਕੀਤਾ ਧੰਨਵਾਦ, ਨਵੇਂ ਕੌਂਸਲਰਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ – ਚੰਡੀਗੜ੍ਹ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਵਾਲਿਆਂ ਨੇ ਜਿੱਤ ਹਾਸਲ ਕਰਕੇ ਕਮਾਲ ਕਰ ਦਿੱਤਾ। ਉਨ੍ਹਾਂ ਨੇ ਲੋਕਾਂ ਦਾ ਜਿੱਤ ਲਿਆ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਚੋਣ ਜਿੱਤਣ ਦੀ ਖ਼ੁਸ਼ੀ ’ਚ ਉਹ ਅੱਜ ਚੰਡੀਗੜ੍ਹ ਵਾਲਿਆਂ ਦਾ ਧੰਨਵਾਦ ਕਰਨ ਲਈ ਆਏ ਹਨ। ਲੋਕਾਂ ਨੇ ਭਰੋਸਾ ਕਰਕੇ ਉਨ੍ਹਾਂ ਨੂੰ ਵੋਟ ਪਾਈ ਹੈ, ਜਿਸ ਕਰੇਕ ਉਹ ਉਨ੍ਹਾਂ ਦੇ ਉਸ ਭਰੋਸੇ ਨੂੰ ਕਦੇ ਵੀ ਟੁੱਟਣ ਲਈ ਦੇਣਗੇ।
ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਦਿੱਲੀ ਦੇ ਕੰਮ ਦੇਖ ਕੇ ਉਨ੍ਹਾਂ ਦੀ ਪਾਰਟੀ ਨੂੰ ਵੋਟ ਪਾਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਉਹ ਚੰਡੀਗੜ੍ਹ ਨੂੰ ਦੇਸ਼ ਦਾ ਸਭ ਤੋਂ ਖ਼ੂਬਸੂਰਤ ਸ਼ਹਿਰ ਬਣਾਉਣਗੇ। ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ’ਚ ਉਹ ਹੁਣ ਇੰਨੇ ਚੰਗੇ ਕੰਮ ਕਰਨਗੇ, ਜਿਸ ਨੂੰ ਵੇਖ ਕੇ ਹੋਰਾਂ ਜ਼ਿਲ੍ਹਿਆ ਦੇ ਲੋਕ ਉਨ੍ਹਾਂ ਦੀ ਪਾਰਟੀ ਨੂੰ ਵੋਟ ਪਾਉਣਗੇ। ਚੋਣਾਂ ਨੂੰ ਲੈ ਕੇ ਰਾਜਨੀਤੀ ਹੁੰਦੀ ਹੈ, ਜੋ ਹੁਣ ਨਹੀਂ ਹੋਵੇਗੀ। ਵਿਰੋਧੀ ਪਾਰਟੀਆਂ ਨਾਲ ਉਹ ਕਿਸੇ ਤਰ੍ਹਾਂ ਦੀ ਕੋਈ ਰਾਜਨੀਤੀ ਨਹੀਂ ਕਰਨਗੇ। ਕੇਜਰੀਵਾਲ ਨੇ ਇਸ ਸਮੇਂ ਨਵੇਂ ਕੌਂਸਲਰਾਂ ਨੂੰ ਸਹੁੰ ਚੁਕਾਈ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।
ਕੇਜਰੀਵਾਲ ਨੇ ਕਿਹਾ ਕਿ ਉਹ ਚੰਡੀਗੜ੍ਹ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਜਿਵੇਂ ਦਿੱਲੀ ‘ਚ ਵਧੀਆ ਸਰਕਾਰ ਚੱਲ ਰਹੀ ਹੈ, ਉਂਝ ਹੀ ਚੰਡੀਗੜ੍ਹ ‘ਚ ਵੀ ਵਧੀਆ ਸਰਕਾਰ ਦਿੱਤੀ ਜਾਵੇਗੀ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਪੰਜਾਬ ਦੀਆਂ ਚੋਣਾਂ ਜਿੱਤ ਗਏ, ਤਾਂ ਉਹ ਚੰਡੀਗੜ੍ਹ ਜ਼ਰੂਰ ਆਉਣਗੇ।