ਕੇਂਦਰੀ ਮੰਤਰੀ ਹਰਦੀਪ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

ਅੰਮ੍ਰਿਤਸਰ – ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਵੇਂ ਸਾਲ ਦੇ ਖ਼ਾਸ ਮੌਕੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ-ਦੀਦਾਰੇ ਕੀਤੇ। ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆਂ, ਕੜਾਹ ਪ੍ਰਸ਼ਾਦਿ ਦੀ ਦੇਗ ਲਈ ਤੇ ਪ੍ਰੀਕਰਮਾਂ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਮੈਂ ਬਹੁਤ ਕਿਸਮਤ ਵਾਲਾ ਹਾਂ ਕਿ ਨਵੇਂ ਸਾਲ ਦੀ ਸ਼ੁਰੂਆਤ ਸੱਚਖੰਡ ਵਿਖੇ ਹੋਈ। ਨਵੇਂ ਲੋਕ ਬੀ.ਜੇ.ਪੀ. ‘ਚ ਸ਼ਾਮਲ ਹੋ ਰਹੇ ਨੇ, ਜੋ ਬਹੁਤ ਚੰਗੀ ਖ਼ਬਰ ਹੈ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਅੱਜ ਸਿਰਫ਼ ਪੰਜਾਬ ਦੇ ਭਲੇ ਲਈ ਅਰਦਾਸ ਕਰਨ ਲਈ ਆਇਆ ਹਾਂ।