ਬਠਿੰਡਾ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਦੌਰੇ ’ਤੇ ਆਏ ਸਨ। ਫਿਰੋਜ਼ਪੁਰ ’ਚ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ ਅਤੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਸੁਰੱਖਿਆ ਕਾਰਨਾਂ ’ਚ ਅਣਗਹਿਲੀ ਕਾਰਨ ਉਨ੍ਹਾਂ ਦਾ ਫਿਰੋਜ਼ਪੁਰ ਦੌਰਾ ਰੱਦ ਕਰਨਾ ਪਿਆ। ਪ੍ਰਧਾਨ ਮੰਤਰੀ ਨੂੰ ਵਾਪਸ ਮੁੜਨਾ ਪਿਆ। ਪ੍ਰਧਾਨ ਮੰਤਰੀ ਜਦੋਂ ਬਠਿੰਡਾ ਹਵਾਈ ਅੱਡੇ ’ਤੇ ਪੁੱਜੇ ਤਾਂ ਉਨ੍ਹਾਂ ਨੇ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਜੋ ਕਿਹਾ, ਉਹ ਹੈਰਾਨ ਕਰਨ ਵਾਲਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਸੀਂ ਆਪਣੇ ਸੀ. ਐੱਮ. ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ ਹਾਂ।