ਲੁਧਿਆਣਾ : ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਭਾਜਪਾ ਵੱਲੋਂ ਡੀ. ਸੀ. ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਅਸਲ ‘ਚ ਇਕ ਨਿਹੰਗ ਸਿੰਘ ਵੱਲੋਂ ਧਰਨੇ ‘ਚ ਆ ਕੇ ਭਾਜਪਾ ਵਿਰੋਧੀ ਨਾਅਰੇਬਾਜ਼ੀ ਕੀਤੀ ਜਾਣ ਲੱਗੀ, ਜਿਸ ਤੋਂ ਭਾਜਪਾਈ ਗੁੱਸੇ ‘ਚ ਆ ਗਏ ਅਤੇ ਇਸ ਤੋਂ ਪਹਿਲਾਂ ਕਿ ਨੌਬਤ ਹੱਥੋਪਾਈ ਤੱਕ ਪੁੱਜਦੀ, ਪੁਲਸ ਨੇ ਨਿਹੰਗ ਸਿੰਘ ਨੂੰ ਕਾਬੂ ਕਰ ਲਿਆ। ਇਸ ਦੌਰਾਨ ਭਾਜਪਾ ਕਾਰਕੁੰਨਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ‘ਚ ਹੋ ਰਹੇ ਇਸ ਧਰਨਾ ਪ੍ਰਦਰਸ਼ਨ ‘ਚ ਪੁੱਜੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਗੁੰਡੇ ਜਾਣ-ਬੁੱਝ ਕੇ ਭਾਜਪਾ ਦੇ ਪ੍ਰੋਗਰਾਮਾਂ ‘ਚ ਭੇਜ ਰਹੀ ਹੈ ਪਰ ਅਸੀਂ ਸਰਕਾਰ ਦੀਆਂ ਚਾਲਾਂ ਕਦੇ ਕਾਮਯਾਬ ਨਹੀਂ ਹੋਣ ਦਿਆਂਗੇ।