ਨਵੀਂ ਦਿੱਲੀ – ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ 355ਵਾਂ ਪ੍ਰਕਾਸ਼ ਪੁਰਬ ਹੈ। ਕੋਰੋਨਾ ਆਫ਼ਤ ਦਰਮਿਆਨ ਲੋਕ ਸਾਵਧਾਨੀ ਦਰਮਿਆਨ ਪ੍ਰਕਾਸ਼ ਪੁਰਬ ਮਨ੍ਹਾ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਇਸ ਗੱਲ ਦੀ ਖੁਸ਼ੀ ਰਹੇਗੀ ਕਿ ਉਨ੍ਹਾਂ ਦੀ ਸਰਕਾਰ ਨੂੰ ਗੁਰੂ ਗੋਬਿੰਦ ਸਿੰਘ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ। ਉਨ੍ਹਾਂ ਨੇ 2017 ’ਚ ਮਨਾਏ ਗਏ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ’ਤੇ ਆਪਣੇ ਪਟਨਾ ਦੌਰੇ ਦੀਆਂ ਕੁਝ ਤਸਵੀਰਾਂ ਟਵਿੱਟਰ ’ਤੇ ਸਾਂਝੀ ਕੀਤੀਆਂ, ਜਿਸ ’ਚ ਉਹ ਪਟਨਾ ਸਾਹਿਬ ਗੁਰਦੁਆਰੇ ’ਚ ਮੱਥਾ ਟੇਕਦੇ ਦਿਖਾਈ ਦੇ ਰਹੇ ਹਨ।
ਪੀ.ਐੱਮ. ਮੋਦੀ ਨੇ ਟਵੀਟ ਕੀਤਾ,‘‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ। ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੈਨੂੰ ਹਮੇਸ਼ਾ ਇਸ ਗੱਲ ਦੀ ਖੁਸ਼ੀ ਰਹੇਗੀ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ। ਮੈਂ ਉਸ ਸਮੇਂ ਪਟਨਾ ਦੇ ਆਪਣੇ ਦੌਰੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।’’