ਸੰਗਰੂਰ – ਵਿਧਾਨ ਸਭਾ ਹਲਕਾ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਕਾਂਗਰਸ ਨੂੰ ਉਸ ਵੇਲੇ ਤਕੜਾ ਹੁਲਾਰਾ ਮਿਲਿਆ, ਜਦੋਂ ਵੱਡੀ ਗਿਣਤੀ ਨੌਜਵਾਨਾਂ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਪਿਛਲੇ ਪੰਜ ਸਾਲਾਂ ਚ ਹਲਕੇ ਵਿੱਚ ਕਰਵਾਏ ਵੱਡੇ ਪੱਧਰ ’ਤੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਹਰਪ੍ਰੀਤ ਸਿੰਘ, ਵਿੱਕੀ, ਬੱਬੂ, ਕਰਨ, ਰਿੰਕੂ, ਹੁਸਨਪ੍ਰੀਤ, ਹਰਮਨਪ੍ਰੀਤ ਜੋਗਾ ਸਿੰਘ, ਰੋਬਿਨ, ਵਿਕਰਮ ਸਿੰਘ ਆਦਿ ਦੇ ਨਾਂਅ ਸ਼ਾਮਲ ਹਨ।
ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਵਿਕਾਸਮਈ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਵੇਖਦੇ ਰਹੇ ਹਾਂ ਕਿ ਹਲਕਾ ਸੰਗਰੂਰ ਵਿੱਚ ਕਿਸੇ ਵੀ ਲੀਡਰ ਨੇ ਕੋਈ ਕੰਮ ਨਹੀਂ ਕੀਤਾ ਸਗੋਂ ਲੋਕਾਂ ਨਾਲ ਲਾਰੇ ਲਾਏ ਹਨ। ਵਿਜੈਇੰਦਰ ਸਿੰਗਲਾ ਵੱਲੋਂ ਦੱਸਿਆ ਗਿਆ ਹੈ ਕਿ ਵਿਕਾਸ ਕਿਸ ਨੂੰ ਕਹਿੰਦੇ ਹਨ। ਇਸ ਮੌਕੇ ਵਿਜੈਇੰਦਰ ਸਿੰਗਲਾ ਨੇ ਇਨ੍ਹਾਂ ਆਗੂਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀ ਸਰਕਾਰ ਮੁੜ ਕਾਂਗਰਸ ਦੀ ਬਣੇਗੀ, ਜਿਸ ਵਿੱਚ ਸਾਰੇ ਨੌਜਵਾਨਾਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।