ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ, ਕਿਉਂਕਿ ਮਰੀਜ਼ਾਂ ਦੇ ਹਸਪਤਾਲ ‘ਚ ਦਾਖ਼ਲ ਹੋਣ ਦੀ ਦਰ ਅਤੇ ਮੌਤ ਦਰ ਘੱਟ ਹੈ। ਉਨ੍ਹਾਂ ਨੇ ਲੋਕਾਂ ਨੂੰ ਜ਼ਿੰਮੇਵਾਰ ਰਵੱਈਆ ਕਰਨ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਸਰਕਾਰ ਨੇ ਸਾਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਹਸਪਤਾਲ ‘ਚ ਪੂਰੇ ਬਿਸਤਰ (ਬੈੱਡ) ਹਨ।
ਕੇਜਰੀਵਾਲ ਨੇ ਪੱਤਰਕਾਰਾਂ ਨੂੰ ਕਿਹਾ,”ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮਾਮਲੇ ਵਧ ਰਹੇ ਹਨ ਪਰ ਮਰੀਜ਼ਾਂ ਦੇ ਹਸਪਤਾਲ ‘ਚ ਦਾਖ਼ਲ ਹੋਣ ਦੀ ਦਰ ਅਤੇ ਮੌਤ ਦਰ ਘੱਟ ਹੈ। ਅਸੀਂ ਸਾਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਹਸਪਤਾਲਾਂ ‘ਚ ਬਿਸਤਰਿਆਂ ਦੀ ਕਮੀ ਨਹੀਂ ਹੈ।” ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ, ਦਿੱਲੀ ‘ਚ ਵੀਰਵਾਰ ਨੂੰ ਕੋਰੋਨਾ ਦੇ ਸਭ ਤੋਂ ਵੱਧ 28,867 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ 31 ਹੋਰ ਮਰੀਜ਼ਾਂ ਦੀ ਇਸ ਨਾਲ ਮੌਤ ਹੋ ਗਈ ਸੀ। ਉੱਥੇ ਹੀ ਸੰਕਰਮਣ ਦਰ ਵੱਧ ਕੇ 29.21 ਫੀਸਦੀ ਹੋ ਗਈ ਸੀ।