ਅੰਮ੍ਰਿਤਸਰ – ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ। ਉਕਤ ਕੋਸ਼ਿਸ਼ਾਂ ਉਸ ਸਮੇਂ ਨਾਕਾਮ ਹੋ ਗਈਆਂ, ਜਦੋਂ ਅੰਮ੍ਰਿਤਸਰ ਦੀ ਭਾਰਤ-ਪਾਕਿ ਸਰਹੱਦ ’ਤੇ ਸਥਿਤ ਪਿੰਡ ਧਨੌਆ ਕਲਾਂ ’ਚੋਂ ਐੱਸ.ਟੀ.ਐੱਫ ਅਤੇ ਪੁਲਸ ਫੋਰਸ ਨੇ ਵੱਡੀ ਮਾਤਰਾ ’ਚ ਵਿਸਫੋਰਟ ਸਮੱਗਰੀ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੇ ਪੁਲਸ ਦੇ ਉੱਚ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਵੱਡੀ ਮਾਤਰਾ ’ਚ ਬਰਾਮਦ ਹੋਈ ਵਿਸਫੋਰਟ ਸਮੱਗਰੀ ਨੂੰ ਡਿਫਿਊਜ਼ ਕਰ ਦਿੱਤਾ ਗਿਆ ਹੈ, ਜਿਸ ਤੋਂ ਪੁਲਸ ਵਲੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਇਲਾਕੇ ਦੀ ਪੂਰੀ ਤਰ੍ਹਾਂ ਨਾਲ ਘੇਰਾਬੰਦੀ ਕਰ ਲਈ ਹੈ। ਸਥਾਨਕ ਪੁਲਸ ਅਤੇ ਐੱਸ. ਟੀ. ਐੱਫ. ਦੀ ਫੋਰਸ ਨੇ ਇਲਾਕੇ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਹੈ, ਜਿਸ ਤੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।