ਫਿਰੋਜ਼ਪੁਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਆਸ਼ੂ ਬਾਂਗੜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋ ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ।
ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦਿਆਂ ਆਸ਼ੂ ਬਾਂਗੜ ਨੇ ਕਿਹਾ ਕਿ ਉਨ੍ਹਾਂ ’ਤੇ ਨਾਜਾਇਜ਼ ਦਬਾਅ ਪਾਇਆ ਜਾ ਰਿਹਾ ਹੈ।