ਨਵੀਂ ਦਿੱਲੀ – ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਇਹ ਦੂਜਾ ਮੌਕਾ ਹੈ, ਜਦੋਂ ਉਹ ਪੀੜਤ ਹੋਏ ਹਨ। ਉੱਪ ਰਾਸ਼ਟਰਪਤੀ ਸਕੱਤਰੇਤ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ।
ਉੱਪ ਰਾਸ਼ਟਰਪਤੀ ਸਕੱਤਰੇਤ ਨੇ ਕਿਹਾ,”ਉੱਪ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ ਅੱਜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਹਾਲੇ ਹੈਦਰਾਬਾਦ ‘ਚ ਹਨ। ਉਹ ਇਕ ਹਫ਼ਤੇ ਤੱਕ ਖ਼ੁਦ ਏਕਾਂਤਵਾਸ ‘ਚ ਚਲੇ ਗਏ ਹਨ। ਨਾਇਡੂ ਨੇ ਉਨ੍ਹਾਂ ਦੇ ਸੰਪਰਕ ‘ਚ ਆਏ ਸਾਰੇ ਲੋਕਾਂ ਨੂੰ ਏਕਾਂਤਵਾਸ ‘ਚ ਜਾਣ ਅਤੇ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਹੈ।” ਅਜਿਹਾ ਲੱਗਦਾ ਹੈ ਕਿ ਉਹ ਬੁੱਧਵਾਰ ਨੂੰ ਗਣਤੰਤਰ ਦਿਵਸ ਸਮਾਰੋਹ ‘ਚ ਸ਼ਾਮਲ ਨਹੀਂ ਹੋ ਸਕਣਗੇ।