ਵਿਦੇਸ਼ ਮੰਤਰੀ ਜੈਸ਼ੰਕਰ ਹੋਏ ਕੋਰੋਨਾ ਪਾਜ਼ੇਟਿਵ, ਕਿਹਾ-ਸੰਪਰਕ ‘ਚ ਆਏ ਲੋਕ ਜਲਦ ਕਰਵਾਉਣ ਆਪਣਾ ਟੈਸਟ

ਨਵੀਂ ਦਿੱਲੀ- ਦੇਸ਼ ‘ਚ ਕੋਰੋਨਾ ਵਾਇਰਸ ਮਹਾਮਾਰੀ ਦਾ ਖਤਰਾ ਲਗਾਤਾਰ ਬਣਿਆ ਹੋਇਆ ਹੈ ਅਤੇ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦਰਮਿਆਨ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਕੋਰੋਨਾ ਇਨਫੈਕਟਿਡ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੇ ਖੁਦ ਟਵੀਟ ਕਰ ਇਸ ਗੱਲ ਦੀ ਜਾਣਕਾਰੀ ਸ਼ੇਅਰ ਕੀਤੀ ਹੈ।
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਕੋਰੋਨਾ ਇਨਫੈਕਟਿਡ ਹੋਣ ਤੋਂ ਬਾਅਦ ਸਾਰੀਆਂ ਸਾਵਧਾਨੀਆਂ ਵਰਤ ਰਿਹਾ ਹਾਂ। ਨਾਲ ਹੀ ਉਨ੍ਹਾਂ ਲੋਕਾਂ ਨੂੰ ਕੋਰੋਨਾ ਜਾਂਚ ਦੀ ਅਪੀਲ ਕੀਤੀ ਹੈ ਜੋ ਹਾਲ ਹੀ ‘ਚ ਉਨ੍ਹਾਂ ਦੇ ਸੰਪਰਕ ‘ਚ ਆਏ ਹੋਣ।
ਵੀਰਵਾਰ ਨੂੰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 2,86,384 ਨਵੇਂ ਕੋਵਿਡ ਮਾਮਲੇ ਅਤੇ 573 ਮੌਤਾਂ ਦਰਜ ਹੋਈਆਂ ਹਨ। ਸਿਹਤ ਮੰਤਰਾਲਾ ਮੁਤਾਬਕ ਦੇਸ਼ ‘ਚ ਇਨਫੈਕਸ਼ਨ ਦਰ 17.75 ਫੀਸਦੀ ਹੈ, ਇਹ ਦਰ ਪਿਛਲੇ ਇਕ ਪਿਛਲੇ ਤੋਂ ਬਰਕਰਾਰ ਹੈ। ਮੰਤਰਾਲਾ ਦੇ ਅਧਿਕਾਰੀਆਂ ਨੇ ਕਿਹਾ ਕਿ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਓਡੀਸਾ, ਹਰਿਆਣਾ ਅਤੇ ਪੱਛਮੀ ਬੰਗਾਲ ‘ਚ ਰੋਜ਼ਾਨਾ ਮਾਮਲਿਆਂ ‘ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ।