ਦੇਸ਼ ‘ਚ ਕੋਰੋਨਾ ਦੇ ਮਾਮਲੇ ਘਟੇ ਪਰ ਮੌਤਾਂ ਨੇ ਵਧਾਈ ਚਿੰਤਾ, ਬੀਤੇ 24 ਘੰਟਿਆਂ ‘ਚ ਇੰਨੇ ਲੋਕਾਂ ਨੇ ਗੁਆਈ ਜਾਨ

ਨਵੀਂ ਦਿੱਲੀ- ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 2 ਲੱਖ 35 ਹਜ਼ਾਰ 532 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 20 ਲੱਖ 4 ਹਜ਼ਾਰ 333 ਹੋ ਗਈ ਹੈ। ਇਸ ਸੰਕ੍ਰਮਿਤ ਮਾਮਲਿਆਂ ਦਾ 4.91 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 13.39 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ ‘ਚ ਤਿੰਨ ਲੱਖ 35 ਹਜ਼ਾਰ 939 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 83 ਲੱਖ 60 ਹਜ਼ਾਰ 710 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 93.89 ਫੀਸਦੀ ਹੈ।
ਉੱਥੇ ਹੀ ਕੇਂਦਰੀ ਸਿਹਤ ਮੰਤਰਾਲਾ ਅਨੁਸਾਰ ਦੇਸ਼ ਭਰ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 871 ਲੋਕਾਂ ਨੇ ਜਾਨ ਗੁਆਈ ਹੈ। ਇਹ ਗਿਣਤੀ ਇਕ ਦਿਨ ਪਹਿਲੇ ਦੇ ਮੁਕਾਬਲੇ 200 ਤੋਂ ਵੀ ਵਧ ਹੈ। ਸ਼ੁੱਕਰਵਾਰ ਨੂੰ 627 ਮਰੀਜ਼ਾਂ ਨੇ ਕੋਰੋਨਾ ਕਾਰਨ ਜਾਨ ਗੁਆਈ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ 56 ਲੱਖ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਕੁੱਲ ਟੀਕਾਕਰਨ 165.04 ਕਰੋੜ ਤੋਂ ਵੱਧ ਹੋ ਗਿਆ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 17 ਲੱਖ 59 ਹਜ਼ਾਰ 434 ਕੋਰੋਨਾ ਟੈਸਟ ਕੀਤੇ ਗਏ ਹਨ। ਇਸ ਦੇ ਨਾਲ ਹੀ ਦੇਸ਼ ‘ਚ ਹੁਣ ਤੱਕ ਕੁੱਲ 72 ਲੱਖ 57 ਲੱਖ 74 ਹਜ਼ਾਰ 705 ਕੋਰੋਨਾ ਟੈਸਟ ਕੀਤੇ ਹਨ।