ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 3 ਫਰਵਰੀ

ਕਾਂਗਰਸ ਆਗੂ ਰਾਹੁਲ ਗਾਂਧੀ 6 ਫਰਵਰੀ ਨੂੰ ਲੁਧਿਆਣਾ ‘ਚ ਹੋਣ ਵਾਲੀ ਆਨਲਾਈਨ ਰੈਲੀ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਸਕਦੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਦੀ ਪੰਜਾਬ ਦੀ ਇਹ ਦੂਜੀ ਫੇਰੀ ਹੋਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੋਪੜ ‘ਚ ਇੱਕ ਰੈਲੀ ਦੌਰਾਨ ਇਹ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਆਪਣੀ ਪਿਛਲੀ ਪੰਜਾਬ ਫੇਰੀ ਦੌਰਾਨ ਰਾਹੁਲ ਗਾਂਧੀ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਸੂਬੇ ਦੇ ਵੋਟਰਾਂ ਦੇ ਪਾਰਟੀ ਵਰਕਰਾਂ ਦੀ ਸਲਾਹ ਨਾਲ ਮੁੱਖ ਮੰਤਰੀ ਦਾ ਚਿਹਰਾ ਐਲਾਨੇਗੀ। ਇਸ ਲਈ ਕਾਂਗਰਸ ਨੇ ਲਈ ਰਾਏ ਦੇਣ ਲਈ ਮੋਬਾਈਲ ਨੰਬਰ ਵੀ ਜਾਰੀ ਕੀਤੇ ਸਨ। ਸੂਤਰਾਂ ਅਨੁਸਾਰ ਪਾਰਟੀ ਨੂੰ ਹੋਣ ਤੱਕ 52 ਲੱਖ ਤੋਂ ਵੱਧ ਵੋਟਰਾਂ ਦੇ ਜਵਾਬ ਆਏ ਹਨ ਤੇ ਪਾਰਟੀ ਵਰਕਰਾਂ ਤੇ ਆਗੂਆਂ ਤੋਂ ਵੀ ਸਲਾਹ ਮੰਗੀ ਜਾ ਰਹੀ ਹੈ। ਵੋਟਰਾਂ ਨੂੰ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਜਾਂ ‘ਕੋਈ ਵੀ ਮੁੱਖ ਮੰਤਰੀ ਦਾ ਚਿਹਰਾ ਨਹੀਂ’ ‘ਚੋਂ ਕੋਈ ਇੱਕ ਬਦਲ ਚੁਣਨ ਲਈ ਕਿਹਾ ਗਿਆ ਹੈ।

#ਰਹਲ #ਨ #ਐਲਨ #ਸਕਦ #ਹਨ #ਕਗਰਸ #ਵਲ #ਮਖ #ਮਤਰ #ਦ #ਚਹਰ