ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 3 ਫਰਵਰੀ

ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਾਲ 1988 ਦੇ ਰੋਡ ਰੇਜ ਮਾਮਲੇ ‘ਚ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਨਾਲ ਕਾਂਗਰਸੀ ਨੇਤਾ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਾਲ 2018 ਵਿੱਚ ਸਿੱਧੂ ਨੂੰ ਸਿਰਫ਼ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਪੀੜਤ ਧਿਰ ਨੇ ਮੁੜ ਪਟੀਸ਼ਨ ਦਾਇਰ ਕੀਤੀ ਸੀ। ਇਹ ਮਾਮਲਾ ਦਸੰਬਰ 1988 ਦਾ ਹੈ। ਪਟਿਆਲਾ ‘ਚ ਕਾਰ ‘ਤੇ ਜਾਂਦੇ ਸਮੇਂ ਸਿੱਧੂ ਦੀ ਬਜ਼ੁਰਗ ਗੁਰਨਾਮ ਸਿੰਘ ਨਾਲ ਟੱਕਰ ਹੋ ਗਈ। ਗੁੱਸੇ ‘ਚ ਸਿੱਧੂ ਨੇ ਉਸ ‘ਤੇ ਮੁੱਕਾ ਮਾਰ ਦਿੱਤਾ, ਜਿਸ ਤੋਂ ਬਾਅਦ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪਟਿਆਲਾ ਪੁਲੀਸ ਨੇ ਸਿੱਧੂ ਅਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਖ਼ਿਲਾਫ਼ ਗ਼ੈਰ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ। ਸਿੱਧੂ ਨੂੰ ਸਾਲ 1999 ਵਿੱਚ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ ਪਰ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਾਲ 2006 ਵਿੱਚ ਇਸ ਕੇਸ ਵਿੱਚ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਸਿੱਧੂ ਉਦੋਂ ਅੰਮ੍ਰਿਤਸਰ ਤੋਂ ਭਾਜਪਾ ਦੇ ਸੰਸਦ ਮੈਂਬਰ ਸਨ। ਸਜ਼ਾ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਸਿੱਧੂ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ।

#ਸਪਰਮ #ਕਰਟ #ਵਲ #ਰਡ #ਰਜ #ਮਮਲ #ਚ #ਨਵਜਤ #ਸਧ #ਨ #ਰਹਤ #ਸਣਵਈ #ਤਕ #ਟਲ