ਸੱਤਾ ’ਚ ਆਉਣ ’ਤੇ ਡਾਂਗ ਨਾਲ ਰਾਜ ਕਰਾਂਗੇ: ਸੁਖਬੀਰ ਬਾਦਲ

ਧਰਮਪਾਲ ਸਿੰਘ ਤੂਰ

ਸੰਗਤ ਮੰਡੀ, 3 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸੱਤਾ ਵਿੱਚ ਆ ਕੇ ਡਾਂਗ ਨਾਲ ਰਾਜ ਕਰੇਗੀ। ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਦਰਜ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਅਤੇ ਪਰਚੇ ਕਰਵਾਉਣ ਵਾਲੇ ਕਾਂਗਰਸੀ ਲੀਡਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸ੍ਰੀ ਬਾਦਲ ਨੇ ਅੱਜ ਬਠਿੰਡਾ ਦਿਹਾਤੀ ਤੋਂ ਅਕਾਲੀ-ਬਸਪਾ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੰਨਾ ਵਿਕਾਸ ਅਕਾਲੀ ਦਲ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਕੀਤਾ ਹੈ ਉੰਨਾ ਪਹਿਲਾਂ ਕਦੇ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਕਾਂਗਰਸ ਨੇ ਸਿਰਫ ਪੰਜਾਬ ਦਾ ਨੁਕਸਾਨ ਹੀ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਹਿਤੈਸ਼ੀ ਨਹੀਂ ਹੋ ਸਕਦੀ। ਇਸ ਮੌਕੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸੁਸ਼ੀਲ ਕੁਮਾਰ ਗੋਲਡੀ ਸੰਗਤ, ਸਰਪੰਚ ਗੁਰਜੰਟ ਸਿੰਘ ਨਰੂਆਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।

#ਸਤ #ਚ #ਆਉਣ #ਤ #ਡਗ #ਨਲ #ਰਜ #ਕਰਗ #ਸਖਬਰ #ਬਦਲ