ਚੰਡੀਗੜ੍ਹ : 2017 ਵਿੱਚ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ ’ਤੇ ਮੁੜ ਤੋਂ ਕੇਸ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਚੱਲੇਗਾ। ਹਾਈ ਕੋਰਟ ਨੇ ਇਸ ਮਾਮਲੇ ਦੇ ਸਬੰਧ ’ਚ ਰੀਵਿਊ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੱਸ ਦੇਈਏ ਕਿ 2017 ’ਚ ਮੌੜ ਮੰਡੀ ਬਲਾਸਟ ਮਾਮਲੇ ਦੀ ਜਾਂਚ ਲਈ ਸਿੱਟ ਬਣਾਈ ਗਈ ਸੀ, ਜਿਸ ਦੇ ਸਬੰਧ ’ਚ ਅਜੇ ਤੱਕ ਕਿਸੇ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ। ਜ਼ਿਕਰਯੋਗ ਹੈ ਕਿ 2017 ਵਿੱਚ ਵਿਧਾਨ ਸਭਾ ਚੋਣਾਂ ਤੋਂ 4 ਦਿਨ ਪਹਿਲਾਂ ਮੌੜ ਮੰਡੀ ਵਿੱਚ ਧਮਾਕਾ ਹੋਇਆ ਸੀ। ਇਹ ਧਮਾਕਾ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਵਿੱਚ ਇੱਕ ਕਾਂਗਰਸੀ ਉਮੀਦਵਾਰ ਦੀ ਜਨਤਕ ਮੀਟਿੰਗ ਦੌਰਾਨ ਹੋਇਆ ਸੀ। ਇਸ ਧਮਾਕੇ ਵਿੱਚ 5 ਨਿਰਦੋਸ਼ਾਂ ਸਮੇਤ 7 ਲੋਕਾਂ ਦੀ ਜਾਨ ਚਲੀ ਗਈ ਸੀ।