ਅਦਾਕਾਰਾ ਕਿਆਰਾ ਅਡਵਾਨੀ ਹਾਲ ਹੀ ‘ਚ ਧਾਰਮਿਕ ਸਥਾਨ ਹਰਿਮੰਦਰ ਸਾਹਿਬ ਪਹੁੰਚੀ। ਇਸ ਦੌਰਾਨ ਦੀਆਂ ਦੋ ਤਸਵੀਰਾਂ ਕਿਆਰਾ ਅਡਵਾਨੀ ਨੇ ਇਨਸਟਾ ਐਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਸਾਂਝੀਆਂ ਕੀਤੀਆਂ ਤਸਵੀਰਾਂ ‘ਚ ਕਿਆਰਾ ਗੁਰਦੁਆਰੇ ਦੇ ਕੋਲ ਖੜ੍ਹੀ ਨਜ਼ਰ ਆ ਰਹੀ ਹੈ।
ਇਸ ਦੌਰਾਨ ਕਿਆਰਾ ਦੀ ਰਿਵਾਇਤੀ ਲੁੱਕ ਦੇਖਣ ਨੂੰ ਮਿਲੀ। ਲੁੱਕ ਦੀ ਗੱਲ ਕਰੀਏ ਤਾਂ ਕਿਆਰਾ ਵ੍ਹਾਈਟ ਸੂਟ ‘ਚ ਖ਼ੂਬਸੂਰਤ ਨਜ਼ਰ ਆ ਰਹੀ ਹੈ। ਇਸ ਦੌਰਾਨ ਕਿਆਰਾ ਸਿਰ ‘ਤੇ ਯੈਲੂ ਦੁਪੱਟਾ ਲਏ ਹੱਥ ਜੋੜ ਕੇ ਅੱਖਾਂ ਬੰਦ ਕਰ ਕੇ ਹਰਿਮੰਦਰ ਸਾਹਿਬ ਦੇ ਅੱਗੇ ਨਤਮਸਤਕ ਹੋਈ ਦਿਖ ਰਹੀ ਹੈ।
ਕਿਆਰਾ ਦੇ ਚਿਹਰੇ ‘ਤੇ ਸੁਕੂਨ ਸਾਫ਼ ਦਿਖਾਈ ਦੇ ਰਿਹੈ। ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਕਿਆਰਾ ਨੇ ਲਿਖਿਆ, ”ਸ਼ੁਕਰਗੁਜ਼ਾਰ! ”ਪ੍ਰਸ਼ੰਸਕ ਕਿਆਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕਰ ਰਹੇ ਹਨ।
ਕੰਮ ਦੀ ਗੱਲ ਕਰੀਏ ਤਾਂ ਕਿਆਰਾ ਜਲਦ ਹੀ ਵਰੁਣ ਧਵਨ ਦੇ ਨਾਲ ਜੁਗ ਜੁਗ ਜਿਓ@’ਚ ਨਜ਼ਰ ਆਉਣ ਵਾਲੀ ਹੈ। ਫ਼ਿਲਮ ‘ਚ ਉਸ ਦੇ ਨਾਲ ਅਨਿਲ ਕਪੂਰ ਅਤੇ ਨੀਤੂ ਕਪੂਰ ਵੀ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਵਿੱਕੀ ਕੌਸ਼ਲ ਅਤੇ ਭੂਮੀ ਪੇਡਨੇਕਰ ਦੇ ਨਾਲ ਗੋਵਿੰਦਾ ਆਲਾ ਰੇ ਅਤੇ ਕਾਰਤਿਕ ਆਰੀਅਨ ਦੇ ਨਾਲ ਵੀ ਨਜ਼ਰ ਆਉਣ ਵਾਲੀ ਹੈ।