ਚੰਡੀਗੜ੍ਹ (ਅਜੀਤ ਵੀਕਲੀ): ਮੋਹਾਲੀ ਬਾਰਡਰ ’ਤੇ ਮੁੜ ਅੰਦੋਲਨ ਕਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਸਹਿਮਤੀ ਬਣ ਗਈ ਹੈ। ਹੁਣ ਸਹਿਮਤੀ ਤੋਂ ਬਾਅਦ ਕਿਸਾਨਾਂ ਵਲੋਂ ਧਰਨਾ ਚੁੱਕਣ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।

ਤਿੰਨ ਘੰਟੇ ਚੱਲੀ ਮੀਟਿੰਗ ਮਗਰੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੋਹਾਲੀ ’ਚ ਕਿਸਾਨਾਂ ਦੇ ਧਰਨੇ ’ਤੇ ਪਹੁੰਚੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਗਣ ਸੰਬੰਧੀ ਪੂਰੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਅਤੇ ਕਿਸਾਨਾਂ ਦੀ ਸਰਕਾਰ ਹੈ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਨੇ ਮੰਨ ਲਿਆ ਹੈ ਅਤੇ ਇਸ ’ਤੇ ਕਿਸਾਨਾਂ ਨੇ ਸਹਿਮਤੀ ਵੀ ਜਤਾ ਦਿੱਤੀ ਹੈ।

ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦਾ ਦਰਦ ਸਮਝਦੇ ਹਨ। ਉਹ ਵੀ ਕਿਸਾਨ ਪਰਿਵਾਰ ਨਾਲ ਸੰਬੰਧਤ ਹਨ। ਸਰਕਾਰ ਆਮ ਲੋਕਾਂ ਦੀ ਹੈ ਅਤੇ ਹੁਣ ਕਿਸਾਨਾਂ ਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਪਵੇਗੀ। ਕਿਸਾਨ ਜਿਹੜੀ ਮੰਗ ਲੈ ਕੇ ਆਉਣਗੇ ਮਾਨ ਸਰਕਾਰ ਉਨ੍ਹਾਂ ਦੀ ਹਰ ਮੰਗ ਪੂਰੀ ਕਰੇਗੀ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਸਗੋਂ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨਾ ਚਾਹੁੰਦੀ ਹੈ।

Ajit Weekly/Sunny