ਬਿਜਨੌਰ (ਉੱਤਰ ਪ੍ਰਦੇਸ਼), ਮਈ 18 (ਅਜੀਤ ਵੀਕਲੀ ਨਿਊਜ਼): ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦੇ ਇਕ ਵਿਅਕਤੀ ਨੂੰ ਕਥਿਤ ਤੌਰ ‘ਤੇ ਆਪਣੇ ਵੱਡੇ ਭਰਾ ਨੂੰ ਗੋਲੀ ਮਾਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਬਿਜਨੌਰ ਦੇ ਪੁਲਿਸ ਸੁਪਰਡੈਂਟ ਧਰਮਵੀਰ ਸਿੰਘ ਨੇ ਦੱਸਿਆ ਕਿ ਦੋਸ਼ੀ ਬਲਵਿੰਦਰ ਸਿੰਘ ਆਪਣੀ ਲਾਇਸੈਂਸੀ ਡਬਲ ਬੈਰਲ ਗੰਨ ਲੈ ਕੇ ਖੇਤਾਂ ‘ਚ ਜਾ ਰਿਹਾ ਸੀ। ਉਸ ਦੇ ਭਰਾ ਰੂਪਿੰਦਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਦੋਵਾਂ ਭਰਾਵਾਂ ਵਿਚਾਲੇ ਝੜਪ ਹੋ ਗਈ ਅਤੇ ਬਲਵਿੰਦਰ ਨੇ ਕਥਿਤ ਤੌਰ ‘ਤੇ ਆਪਣੇ ਹੀ ਭਰਾ ‘ਤੇ ਗੋਲੀ ਚਲਾ ਦਿੱਤੀ। ਗੋਲੀ ਰੂਪਿੰਦਰ ਦੇ ਢਿੱਡ ਵਿੱਚ ਲੱਗੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਚਾਨਕ ਗੋਲੀ ਚਲੀ ਗਈ। ਇਸ ਮਾਮਲੇ ਵਿੱਚ ਦਲਬੀਰ ਨੂੰ IPC ਦੀ ਧਾਰਾ 304 (ਹੱਤਿਆ ਦੀ ਕੋਸ਼ਿਸ਼) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
Ajit Weekly/Sunny